27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੇਜਰੀਵਾਲ ਵਲੋਂ ਦਿੱਲੀ ਤੋਂ ਰਾਸ਼ਨ ਇਕੱਠਾ ਕਰਕੇ ਪੰਜਾਬੀਆਂ ਨੂੰ ਦੇਣ ਬਾਰੇ ਦਿੱਤਾ ਬਿਆਨ ਮੰਦਭਾਗਾ-ਬੈਂਸ

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਜਤਿੰਦਰ ਭੰਬੀ)-ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਨੂੰ ਲੈ ਕੇ ਪੰਜਾਬੀਆਂ ਦੀ ਮਦਦ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ | ਇਹ ਸ਼ਬਦ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ 'ਆਪ' ਸਰਕਾਰ 'ਤੇ ਵਰ੍ਹਦਿਆਂ ਕਹੇ | ਬੈਂਸ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬੀਆਂ ਦੀ ਮਦਦ ਕਰਨ ਦੀ ਬਜਾਏ ਦਿੱਤਾ ਇਹ ਬਿਆਨ ਬੜਾ ਹੀ ਮੰਦਭਾਗਾ ਹੈ, ਜਿਸ ਵਿਚ ਕੇਜਰੀਵਾਲ ਵਲੋਂ ਇਹ ਕਿਹਾ ਗਿਆ ਹੈ ਕਿ ਪੰਜਾਬ ਵਿਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਵਾਸਤੇ 'ਆਪ' ਵਰਕਰਾਂ ਵਲੋਂ ਦਿੱਲੀ ਵਿਚ ਘਰ-ਘਰ ਜਾ ਕੇ ਰਾਸ਼ਨ ਇਕੱਠਾ ਕੀਤਾ ਜਾਵੇਗਾ | ਬੈਂਸ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਕੇਜਰੀਵਾਲ ਵਲੋਂ ਦਿੱਤਾ ਇਹ ਬਿਆਨ 'ਆਪ' ਸਰਕਾਰ ਦੀ ਨੀਅਤ ਵਿਚ ਖੋਟ ਨੂੰ ਦਰਸਾਉਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਕਾਨ ਦੀ ਛੱਤ ਡਿਗਣ ਕਾਰਨ ਬੱਚੀ ਦੀ ਮੌਤ <br/> ਅਗਲੀ ਖ਼ਬਰ ਲਹਿੰਦੇ ਪੰਜਾਬ 'ਚ ਮੀਂਹ ਤੇ ਹੜ੍ਹਾਂ ਨਾਲ 24 ਲੱਖ ਲੋਕ ਪ੍ਰਭਾਵਿਤ <br/>
Ad Position 24