27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹਾਈ ਕੋਰਟ 'ਚ ਮੁੱਖ ਮੰਤਰੀ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ 11 ਨੂੰ ਮਾਮਲਾ, ਸਾਬਕਾ ਵਿਧਾਇਕ ਮਾਨਸ਼ਾਹੀਆ ਵਲੋਂ ਦਾਇਰ ਮਾਣਹਾਨੀ ਕੇਸ ਦਾ <br/>

Ad Position 21
No active advertisement
ਅਜੀਤ ਡੈਸਕ 03-09-2025
ਚੰਡੀਗੜ੍ਹ, 2 ਸਤੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਨਸਾ ਦੀ ਅਦਾਲਤ 'ਚ ਚੱਲ ਰਹੀ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਲਈ ਦਾਇਰ ਪਟੀਸ਼ਨ 'ਤੇ ਸੁਣਵਾਈ ਕੀਤੀ | ਇਹ ਮਾਮਲਾ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਦਾਇਰ ਮਾਣਹਾਨੀ ਸ਼ਿਕਾਇਤ ਨਾਲ ਸੰਬੰਧਿਤ ਹੈ | ਇਸ ਮਾਮਲੇ ਦੀ ਸੁਣਵਾਈ ਜਸਟਿਸ ਤਿ੍ਭੁਵਨ ਦਹੀਆ ਦੀ ਬੈਂਚ ਅੱਗੇ ਹੋਈ | ਸੁਣਵਾਈ ਦੌਰਾਨ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਵਕੀਲ ਨੇ ਆਪਣਾ ਜਵਾਬ ਦਾਇਰ ਕੀਤਾ, ਜਦੋਂਕਿ ਸੂਬਾ ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ | ਇਸ 'ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ 11 ਸਤੰਬਰ ਦੀ ਨਵੀਂ ਤਰੀਕ ਤੈਅ ਕੀਤੀ | ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਜੋ ਅਪ੍ਰੈਲ 2019 'ਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਸਨ, ਨੇ ਮੁੱਖ ਮੰਤਰੀ ਮਾਨ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ | ਮਾਨਸ਼ਾਹੀਆ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ, ਜੋ ਉਸ ਸਮੇਂ ਸੰਸਦ ਮੈਂਬਰ ਸਨ, ਨੇ ਜਨਤਕ ਤੌਰ 'ਤੇ ਕਿਹਾ ਸੀ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦੇ ਅਹੁਦੇ ਲਈ ਪਾਰਟੀ ਬਦਲੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਦੇਖ ਕੇ ਭਾਰਤੀ ਸਿੰਘ ਦਾ ਛਲਕਿਆ ਦਰਦ <br/> ਅਗਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ ਨੇ ਐੱਸ.ਸੀ.ਓ. ਸੰਮੇਲਨ 'ਚ ਸਿੰਧੂ ਜਲ ਸੰਧੀ ਬਹਾਲ ਕਰਨ ਦੀ ਕੀਤੀ ਅਪੀਲ
Ad Position 24