27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੈਨੇਡਾ ਜਾ ਕੇ ਪਤਨੀ ਦੇ ਗਈ ਧੋਖਾ, ਪਤੀ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 03-09-2025

ਬੇਗੋਵਾਲ, 2 ਸਤੰਬਰ (ਸੁਖਜਿੰਦਰ ਸਿੰਘ)-ਥਾਣਾ ਬੇਗੋਵਾਲ ਅਧੀਨ ਪੈਂਦੇ ਪਿੰਡ ਘੱਗ ਦੇ ਇਕ ਪਰਿਵਾਰ ਨੇ ਆਪਣੀ ਨੂੰ ਹ ਲੱਖਾਂ ਰੁਪਏ ਖ਼ਰਚ ਕੇ ਕੈਨੇਡਾ ਭੇਜੀ ਸੀ ਪਰ ਵਰਕ ਪਰਮਿਟ ਮਿਲਣ ਤੋਂ ਬਾਅਦ ਲੜਕੀ ਨੇ ਸਹੁਰਾ ਪਰਿਵਾਰ ਤੇ ਆਪਣੇ ਪਤੀ ਨੂੰ ਫ਼ੋਨ ਕਰਨਾ ਬੰਦ ਕਰ ਦਿੱਤਾ ਤਾਂ ਪ੍ਰੇਸ਼ਾਨ ਰਹਿੰਦੇ ਉਸ ਦੇ ਪਤੀ ਵਲੋਂ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਮਿ੍ਤਕ ਲੜਕੇ ਲਵਪ੍ਰੀਤ ਸਿੰਘ ਦੀ ਮਾਤਾ ਪਰਮਜੀਤ ਕੌਰ ਵਾਸੀ ਪਿੰਡ ਘੱਗ ਜ਼ਿਲ੍ਹਾ ਕਪੂਰਥਲਾ ਦੇ ਬਿਆਨਾ 'ਤੇ ਬੇਗੋਵਾਲ ਪੁਲਿਸ ਵਲੋਂ ਲਵਪ੍ਰੀਤ ਦੀ ਪਤਨੀ ਤੇ ਉਸ ਦੇ ਮਾਤਾ-ਪਿਤਾ ਵਿਰੁੱਧ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ | ਪਰਮਜੀਤ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਿੰਡ ਘੱਗ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਲਵਜੀਤ ਸਿੰਘ ਦਾ ਵਿਆਹ 23 ਜਨਵਰੀ, 2020 ਵਿਚ ਪਿੰਡ ਭਗਵਾਨਪੁਰ, ਜ਼ਿਲ੍ਹਾ ਕਪੂਰਥਲਾ ਦੀ ਲੜਕੀ ਨਾਲ ਹੋਇਆ ਸੀ, ਜਦਕਿ ਵਿਆਹ ਦਾ ਸਾਰਾ ਖਰਚਾ ਉਨ੍ਹਾਂ ਖ਼ੁਦ ਕੀਤਾ ਸੀ | ਵਿਆਹ ਤੋਂ ਬਾਅਦ ਉਨ੍ਹਾਂ ਆਪਣੀ ਨੂੰ ਹ 28 ਲੱਖ ਰੁਪਏ ਖ਼ਰਚ ਕੇ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ | ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰ ਹ ਉਨ੍ਹਾਂ ਦੇ ਬੇਟੇ ਲਵਜੀਤ ਸਿੰਘ ਨਾਲ ਉਸ ਸਮੇਂ ਤੱਕ ਗੱਲ ਜਾਰੀ ਰੱਖੀ ਜਦੋਂ ਸਾਡੇ ਕੋਲੋਂ ਉਹ ਖਰਚਾ ਮੰਗਵਾਉਂਦੀ ਰਹੀ ਪਰ ਜਦੋਂ ਉਸ ਨੰੂ ਉਥੇ ਵਰਕ ਪਰਮਿਟ ਮਿਲ ਗਿਆ ਤਾਂ ਉਸ ਨੇ ਲਵਜੀਤ ਸਿੰਘ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਉਸ ਨੇ ਜ਼ਹਿਰੀਲੀ ਚੀਜ ਨਿਗਲ ਕੇ ਆਤਮ ਹੱਤਿਆ ਕਰ ਲਈ | ਏ.ਐਸ.ਆਈ. ਅਰਵਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕ ਕਿਨਾਰੇ ਮਿਲਿਆ ਭਰੂਣ ਅਗਲੀ ਖ਼ਬਰ ਪੰਜਾਬ 'ਚ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਦੇਖ ਕੇ ਭਾਰਤੀ ਸਿੰਘ ਦਾ ਛਲਕਿਆ ਦਰਦ <br/>
Ad Position 24