04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਸੀਂ ਮਿਲਕੇ ਪੰਜਾਬ ਦੇ ਲੋਕਾਂ ਦਾ ਹੱਥ ਫੜਨਾ ਹੈ-ਰਾਹੁਲ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਕੋਈ ਸਿਆਸਤ ਨਾ ਕੀਤੀ ਜਾਵੇ-ਖੜਗੇ <br/>

Ad Position 21
No active advertisement
ਅਜੀਤ ਡੈਸਕ 03-09-2025

ਨਵੀਂ ਦਿੱਲੀ, 2 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪੰਜਾਬ 'ਚ ਹੜ੍ਹਾਂ ਦੀ ਸਥਿਤੀ 'ਤੇ ਸਰੋਕਾਰ ਪ੍ਰਗਟਾਉਂਦਿਆਂ ਪੰਜਾਬ ਕਾਂਗਰਸ ਦੇ ਨੇਤਾਵਾਂ ਨਾਲ ਗੱਲ ਕਰ ਕੇ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦੇ ਨਿਰਦੇਸ਼ ਦਿੱਤੇ ਹਨ | ਖੜਗੇ ਨੇ ਹੜ੍ਹਾਂ 'ਚ ਮਰਨ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਦਾ ਪ੍ਰਗਟਾਵਾ ਵੀ ਕੀਤਾ | ਕਾਂਗਰਸ ਪ੍ਰਧਾਨ ਖੜਗੇ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਲਿਖਿਆ ਕਿ ਪੰਜਾਬ 'ਚ ਢਾਈ ਲੱਖ ਤੋਂ ਵੱਧ ਲੋਕ ਭਿਅੰਕਰ ਹੜ੍ਹਾਂ ਨਾਲ ਜੂਝ ਰਹੇ ਹਨ | ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ | ਉਨ੍ਹਾਂ ਵਲੋਂ ਜਿਨ੍ਹਾਂ ਪਰਿਵਾਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਪ੍ਰਤੀ ਹਾਰਦਿਕ ਸੰਵੇਦਨਾ | ਖੜਗੇ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਗੱਲ ਕੀਤੀ ਹੈ | ਕਾਂਗਰਸ ਪਾਰਟੀ ਹਰ ਸੰਭਵ ਮਦਦ ਅਤੇ ਸਹਿਯੋਗ ਪ੍ਰਦਾਨ ਕਰੇਗੀ | ਖੜਗੇ ਨੇ ਅੱਗੇ ਲਿਖਿਆ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੂੰ ਸਥਿਤੀ ਨੂੰ ਬਿਹਤਰ ਬਣਾਉਣ ਲਈ ਮੁੜ ਵਸੇਬੇ ਅਤੇ ਫੌਰੀ ਮੈਡੀਕਲ ਮਦਦ ਅਤੇ ਹੋਰ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ | ਕਾਂਗਰਸ ਪ੍ਰਧਾਨ ਨੇ ਕੇਂਦਰ ਨੂੰ ਉੱਤਰ ਭਾਰਤ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਨੂੰ ਹੋਰ ਰਕਮ ਪ੍ਰਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਪੰਜਾਬ, ਉੱਤਰਾਖੰਡ ਅਤੇ ਹਰਿਆਣਾ ਦੀਆਂ ਮੰਗਾਂ ਮੁਤਾਬਿਕ ਇਕ ਸਮਰਪਿਤ ਪੈਕੇਜ ਫੌਰੀ ਦਿੱਤਾ ਜਾਣਾ ਚਾਹੀਦਾ ਹੈ | ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ ਪੰਜਾਬ 'ਚ ਆਏ ਹੜ੍ਹਾਂ ਦੀ ਤਬਾਹੀ 'ਤੇ ਚਿੰਤਾ ਪ੍ਰਗਟਾਉਂਦਿਆਂ ਹਾਲਾਤਾਂ ਨੂੰ ਦੁਖਦ ਕਰਾਰ ਦਿੱਤਾ | ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਿਸ਼ਨ ਮੋਡ 'ਚ ਕੰਮ ਕਰਨ ਦੀ ਅਪੀਲ ਕਰਦਿਆਂ ਕਿਸਾਨਾਂ, ਮਜ਼ਦੂਰਾਂ, ਪਸ਼ੂਪਾਲਕਾਂ ਅਤੇ ਆਮ ਨਾਗਰਿਕਾਂ ਨੂੰ ਫੌਰੀ ਅਤੇ ਪ੍ਰਭਾਵੀ ਮਦਦ ਦੇਣ ਦੀ ਮੰਗ ਕੀਤੀ | ਰਾਹੁਲ ਗਾਂਧੀ ਨੇ 'ਐਕਸ' 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਪੰਜਾਬ 'ਚ ਆਏ ਹੜ੍ਹਾਂ ਨਾਲ ਹੋਈ ਜਨਹਾਨੀ ਅਤੇ ਵਿਆਪਕ ਤਬਾਹੀ ਬਹੁਤ ਦੁਖਦ ਹੈ | ਉਨ੍ਹਾਂ ਹੜ੍ਹਾਂ 'ਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਅਤੇ ਫਸੇ ਹੋਏ ਲੋਕਾਂ ਦੀ ਸਲਾਮਤੀ ਦੀ ਕਾਮਨਾ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਨੂੰ ਰਾਹਤ ਅਤੇ ਬਚਾਅ ਕਾਰਜ 'ਚ ਹੋਰ ਤੇਜ਼ੀ ਅਤੇ ਮਜ਼ਬੂਤੀ ਲਿਆਉਣ ਦੀ ਅਪੀਲ ਕੀਤੀ | ਰਾਹੁਲ ਗਾਂਧੀ ਨੇ ਕਾਂਗਰਸ ਦੇ ਨੇਤਾਵਾਂ ਅਤੇ ਕਾਰਜਕਰਤਾਵਾਂ ਨੂੰ ਵੀ ਰਾਹਤ ਕਾਰਜਾਂ ਨੂੰ ਆਪਣੀ ਤਰਜੀਹ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਦੇ ਲੋਕਾਂ ਦਾ ਹੱਥ ਫੜਨਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਪਹਿਲੇ ਦੌਰੇ 'ਤੇ ਪਹੁੰਚੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੋਂਗ 5 ਅਹਿਮ ਸਮਝੌਤਿਆਂ 'ਤੇ ਹੋਣਗੇ ਦਸਤਖ਼ਤ <br/... ਅਗਲੀ ਖ਼ਬਰ 'ਆਪ' ਦਾ ਹਰ ਸੰਸਦ ਮੈਂਬਰ ਤੇ ਵਿਧਾਇਕ ਮੁੱਖ ਮੰਤਰੀ ਰਾਹਤ ਫੰਡ 'ਚ ਦੇਵੇਗਾ ਮਹੀਨੇ ਦੀ ਤਨਖ਼ਾਹ-ਕੇਜਰੀਵਾਲ <br/>
Ad Position 24