ਰਾੜਾ ਸਾਹਿਬ, 3 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਦੌਰਾਨ ਸੰਪ੍ਰਦਾਇ ਰਾੜਾ ਸਾਹਿਬ ਦੇ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਨਵਾਂ ਮੁਖੀ ਚੁਣਿਆਂ ਗਿਆ | ਇਸ ਮੌਕੇ ਸੰਤ ਸਮਾਜ, ਸੰਪ੍ਰਦਾਵਾਂ ਦੇ ਮੁਖੀ, ਸਿੱਖ ਪੰਥ ਦੀਆਂ ਸਿਰਮੌਰ ਸ਼ਖ਼ਸੀਅਤਾਂ, ਟਰੱਸਟ ਦੇ ਮੈਂਬਰਾਂ ਤੇ ਪ੍ਰਬੰਧਕਾਂ ਅਤੇ ਇਲਾਕੇ ਦੇ ਲੋਕਾਂ ਦੀ ਸਹਿਮਤੀ ਨਾਲ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਨਵਾਂ ਮੁਖੀ ਚੁਣਿਆਂ, ਜਿਨ੍ਹਾਂ ਦਾ ਨਾਂਅ ਸਟੇਜ 'ਤੇ ਸਸ਼ੋਭਿਤ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸੰਗਤਾਂ ਦੇ ਸਾਹਮਣੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਲਿਆ ਤੇ ਹਾਜ਼ਰੀਨ ਸੰਗਤਾਂ ਨੇ ਜੈਕਾਰਿਆਂ ਦੀ ਗੰੂਜ ਵਿਚ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਨਵਾਂ ਮੁਖੀ ਚੁਣੇ ਜਾਣ 'ਤੇ ਸਵਾਗਤ ਤੇ ਸਹਿਮਤੀ ਪ੍ਰਗਟਾਈ | ਵੱਖ-ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਧਾਰਮਿਕ ਸ਼ਖ਼ਸੀਅਤਾਂ ਅਤੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਸਮੂਹ ਮੈਂਬਰਾਂ ਵਲੋਂ ਸਾਂਝੇ ਰੂਪ ਵਿਚ ਪੁਰਾਤਨ ਮਰਿਯਾਦਾ ਅਨੁਸਾਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਪ੍ਰਬੰਧ ਚਲਾਉਣ ਅਤੇ ਸੰਪ੍ਰਦਾਇ ਦੇ ਮੁੱਖ ਸੇਵਾਦਾਰ ਵਜੋਂ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਦਸਤਾਰਬੰਦੀ ਕਰਦਿਆਂ ਅਸਥਾਨ ਦੀ ਸੇਵਾ ਸੰਭਾਲ ਸੌਂਪੀ ਗਈ | ਇਸ ਸਮੇਂ ਸੰਪ੍ਰਦਾਇ ਰਾੜਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਮਹਾਂਪੁਰਸ਼ਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਅਮਰ ਸਿੰਘ ਕਥਾਵਾਚਕ, ਬਾਬਾ ਮੋਹਣ ਸਿੰਘ ਮੁਕੰਦਪੁਰ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਭਵਪ੍ਰੀਤ ਸਿੰਘ ਮੁੰਡੀ, ਬੀਬੀ ਗੁਰਨਾਮ ਕੌਰ ਚੰਡੀਗੜ੍ਹ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ