25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕਾਂਗਰਸ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 04-09-2025
ਲੁਧਿਆਣਾ, 3 ਸਤੰਬਰ (ਜਤਿੰਦਰ ਭੰਬੀ)-ਸੂਬੇ 'ਚ ਆਏ ਹੜ੍ਹਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਟ ਹਾਊਸ ਲੁਧਿਆਣਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਹੜ੍ਹ ਪੀੜਤਾਂ ਦੀ ਮਦਦ ਲਈ ਜਿਥੇ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ, ਉਥੇ ਹੀ ਕਿਹਾ ਕਿ ਕਾਂਗਰਸ ਰਾਜਨੀਤੀ ਤੋਂ ਉਪਰ ਉਠ ਕੇ ਪੰਜਾਬ ਸਰਕਾਰ ਨਾਲ ਹੜ੍ਹ ਪੀੜਤਾਂ ਦੀ ਮਦਦ ਲਈ ਚਟਾਨ ਵਾਂਗ ਖੜ੍ਹੀ ਹੈ | ਇਸ ਮੌਕੇ ਗਠਿਤ ਕੀਤੀ ਗਈ ਪੰਜ ਮੈਂਬਰੀ ਟੀਮ ਵਿਚ ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੂੰ ਸ਼ਾਮਿਲ ਕੀਤਾ ਗਿਆ ਹੈ | ਸੂਬਾ ਪ੍ਰਧਾਨ ਵੜਿੰਗ ਨੇ ਦੱਸਿਆ ਕਿ ਕੱਲ੍ਹ ਫ਼ਿਰੋਜ਼ਪੁਰ ਲੋਕ ਸਭਾ ਦੇ ਲਈ 41 ਲੱਖ ਰੁਪਏ ਇਕੱਤਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 25 ਲੱਖ ਰੁਪਏ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਦਿੱਤੇ ਹਨ | ਇਸੇ ਤਰ੍ਹਾਂ ਲੁਧਿਆਣਾ ਲਈ ਵੀ 25 ਲੱਖ ਰੁਪਏ ਇਕੱਠੇ ਕੀਤੇ ਗਏ ਹਨ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਹੁਣ ਸਮਾਂ ਘਰਾਂ 'ਚ ਬੈਠਣ ਦਾ ਨਹੀਂ, ਬਲਕਿ ਹੜ੍ਹ ਪੀੜਤਾਂ ਦੀ ਅੱਗੇ ਹੋ ਕੇ ਮਦਦ ਕਰਨ ਦਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਦੇਖਦਿਆਂ ਜਲਦ ਰਾਹਤ ਪੈਕੇਜ ਦਾ ਐਲਾਨ ਕਰੇ | ਇਸ ਮੌਕੇ ਸਾਬਕਾ ਵਿਧਾਇਕ ਸਿਰਮਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਕੈਪਟਨ ਸੰਦੀਪ ਸੰਧੂ, ਮੇਜਰ ਸਿੰਘ ਮੁੱਲਾਂਪੁਰ ਦਿਹਾਤੀ ਪ੍ਰਧਾਨ, ਪਰਮਜੀਤ ਸਿੰਘ ਘਵੱਦੀ, ਦਰਸ਼ਨ ਸਿੰਘ ਜੀਰਵੀ, ਸੁਖਵਿੰਦਰ ਸਿੰਘ ਸੁੱਖੀ ਦੋਨੋ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਹਾਈ ਕੋਰਟ ਵਲੋਂ ਕੈਪਟਨ ਤੇ ਰਣਇੰਦਰ ਦੇ ਵਿਦੇਸ਼ੀ ਖਾਤਿਆਂ ਨਾਲ ਸੰਬੰਧਿਤ ਦਸਤਾਵੇਜ਼ਾਂ ਦੀ ਜਾਂਚ ਦੀ ਇਜਾਜ਼ਤ <br/>
Ad Position 24