26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸ਼ਹੀਦੀ ਨਗਰ ਕੀਰਤਨ ਦਾ ਲਖਨਊ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 04-09-2025
ਅੰਮਿ੍ਤਸਰ, 3 ਸਤੰਬਰ (ਸਟਾਫ ਰਿਪੋਰਟਰ)-350 ਸਾਲਾ ਸ਼ਤਾਬਦੀ ਦੇ ਸੰਬੰਧ 'ਚ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਲਖਨਊ ਪੁੱਜਣ 'ਤੇ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਲਖਨਊ ਦੇ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ਼ ਵਿਖੇ ਠਹਿਰਿਆ, ਜਿਥੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਨੌਵੇਂ ਪਾਤਿਸ਼ਾਹ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਇਤਿਹਾਸ ਸਰਵਨ ਕਰਾਇਆ | ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਨੂੰ ਗੁਰਦੁਆਰਾ ਆਲਮ ਬਾਗ ਦੇ ਪ੍ਰਧਾਨ ਨਿਰਮਲ ਸਿੰਘ ਨੇ ਜੀ ਆਇਆਂ ਕਿਹਾ ਅਤੇ ਇਸ ਉਪਰਾਲੇ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ | ਇਸ ਮੌਕੇ ਸਿੱਖ ਆਗੂ ਨਿਰਮਲ ਸਿੰਘ, ਰਤਪਾਲ ਸਿੰਘ ਗੋਲਡੀ, ਚਰਨਜੀਤ ਸਿੰਘ, ਰਾਜਿੰਦਰ ਸਿੰਘ, ਹਰਮਿੰਦਰ ਸਿੰਘ, ਹਰਜੀਤ ਸਿੰਘ ਤੇ ਤਰਲੋਕ ਸਿੰਘ ਸਮੇਤ ਵੱਡੀ ਗਿਣਤੀ 'ਚ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 7 ਖੰਡ ਮਿੱਲਾਂ 'ਚ ਪਲਾਂਟ ਲਗਾਏ ਜਾਣਗੇ-ਡਾ. ਅਰਵਿੰਦ ਸ਼ਰਮਾ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
Ad Position 24