ਬਟਾਲਾ, 3 ਸਤੰਬਰ (ਸਤਿੰਦਰ ਸਿੰਘ)-ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਪ੍ਰਮੁੱਖ ਜਥੇਬੰਦੀਆਂ 'ਤੇ ਅਧਾਰਿਤ ਪੀ.ਐਸ.ਈ.ਬੀ. ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟਰਾਂਸ਼ਕੋ ਪੈਨਸ਼ਨਰਜ਼ ਯੂਨੀਅਨ ਏਟਕ ਪੰਜਾਬ, ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਪੱਧਰ ਦੇ ਆਗੂਆਂ ਦੀ ਹੰਗਾਮੀ ਆਨਲਾਈਨ ਮੀਟਿੰਗ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਕਿਹਾ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਬਹੁਤ ਵੱਡੇ ਉਪਰਾਲੇ ਦੀ ਲੋੜ ਨੂੰ ਮਹਿਸੂਸ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇਕ ਦਿਨ ਦੀ ਤਨਖ਼ਾਹ ਅਤੇ ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ 'ਚ ਭੇਜਣ ਦਾ ਫੈਸਲਾ ਕੀਤਾ ਹੈ | ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਸਤੰਬਰ ਮਹੀਨੇ ਦੀ ਤਨਖ਼ਾਹ ਵਿਚੋਂ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੀ ਇਕ ਦਿਨ ਦੀ ਤਨਖ਼ਾਹ ਦੀ ਕਟੌਤੀ ਕਰਵਾ ਕੇ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣਗੇ ਤਾਂ ਜੋ ਪੰਜਾਬ ਵਾਸੀਆਂ ਦੀ ਇਸ ਅÏਖੀ ਘੜੀ ਵਿਚ ਆਰਥਿਕ ਮਦਦ ਕੀਤੀ ਜਾ ਸਕੇ | ਮੀਟਿੰਗ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆਂ, ਕੁਲਵਿੰਦਰ ਸਿੰਘ ਢਿੱਲੋਂ, ਸਰਿੰਦਰਪਾਲ ਲਾਹੌਰੀਆ, ਗੁਰਭੇਜ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼ੌਰ, ਰਣਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਚਾਹਲ, ਜਸਵੀਰ ਸਿੰਘ ਆਂਡਲੂ, ਇੰਜੀ. ਹਰਮਨਦੀਪ, ਕੌਰ ਸਿੰਘ ਸੋਹੀ, ਮਨਜੀਤ ਸਿੰਘ ਚਾਹਲ, ਰਾਧੇ ਸ਼ਿਆਮ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ, ਦਲੀਪ ਕੁਮਾਰ, ਬੀ.ਐਸ. ਸੇਖੋਂ, ਚਮਕੌਰ ਸਿੰਘ, ਬਾਬਾ ਅਮਰਜੀਤ ਸਿੰਘ, ਸਰਬਜੀਤ ਸਿੰਘ ਭਾਣਾ, ਮਹਿੰਦਰ ਸਿੰਘ ਰੂੜੇਕੇ, ਤੇਜਿੰਦਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਦੁੱਮਣਾ ਆਦਿ ਆਗੂਆਂ ਨੇ ਹਿੱਸਾ ਲਿਆ |