27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੇਲਾ ਛਪਾਰ ਵਿਖੇ 6 ਨੂੰ ਹੋਣ ਵਾਲੀਆਂ ਸਾਰੀਆਂ ਕਾਨਫ਼ਰੰਸਾਂ ਰੱਦ <br/>

Ad Position 21
No active advertisement
ਅਜੀਤ ਡੈਸਕ 04-09-2025
ਅਹਿਮਦਗੜ੍ਹ, 3 ਸਤੰਬਰ (ਰਵਿੰਦਰ ਪੁਰੀ)-ਮੇਲਾ ਛਪਾਰ ਵਿਖੇ ਇਸ ਵਾਰ 6 ਸਤੰਬਰ ਨੂੰ ਲੱਗਣ ਵਾਲੀਆਂ ਸਿਆਸੀ ਕਾਨਫ਼ਰੰਸਾਂ ਦੇ ਸਾਰੇ ਪ੍ਰਬੰਧਕਾਂ ਨੇ ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਦੇਖਦਿਆਂ ਕਾਨਫ਼ਰੰਸਾਂ ਰੱਦ ਕਰ ਦਿੱਤੀਆਂ ਹਨ | ਕੱਲ੍ਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਕਾਨਫ਼ਰੰਸ ਰੱਦ ਕਰਨ ਦਾ ਐਲਾਨ ਕੀਤਾ ਸੀ | ਨਾਲ ਹੀ ਕਾਂਗਰਸ ਪਾਰਟੀ ਦੀ ਕਾਨਫ਼ਰੰਸ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਪ੍ਰਦੇਸ਼ ਜਨਰਲ ਸਕੱਤਰ ਨੇ ਵੀ ਕਾਨਫ਼ਰੰਸ ਨਾ ਕਰਨ ਦਾ ਐਲਾਨ ਕੀਤਾ ਸੀ | ਅੱਜ ਭਾਰਤੀ ਜਨਤਾ ਪਾਰਟੀ ਵਲੋਂ ਇਥੇ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਕਰਕੇ ਭਾਜਪਾ ਕਿਸਾਨ ਵਿੰਗ ਦੇ ਚੇਅਰਮੈਨ ਵਿਕਰਮਜੀਤ ਸਿੰਘ ਚੀਮਾ, ਹਲਕਾ ਅਮਰਗੜ੍ਹ ਦੇ ਇੰਚਾਰਜ ਹੀਰਾ ਸਿੰਘ ਅਮਰਗੜ੍ਹ, ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਅਤੇ ਸਥਾਨਕ ਸੀਨੀਅਰ ਆਗੂ ਰਮੇਸ਼ ਚੰਦ ਘਈ, ਪ੍ਰਮੋਦ ਗੁਪਤਾ, ਆਸ਼ੂਤੋਸ਼ ਵਿਨਾਇਕ, ਜਗਤਾਰ ਸਿੰਘ ਕੌੜਾ, ਵਿਜੈ ਸ਼ਰਮਾ, ਹਰਵਿੰਦਰ ਸਿੰਘ ਚੌਹਾਨ, ਐਡਵੋਕੇਟ ਪੁਰਸ਼ੋਤਮ ਗੋਇਲ ਆਦਿ ਹਾਜ਼ਰ ਸਨ | ਉਪਰੰਤ ਭਾਜਪਾ ਵਲੋਂ ਵੀ ਕਾਨਫ਼ਰੰਸ ਨਾ ਕਰਨ ਦਾ ਫੈਸਲਾ ਕੀਤਾ ਗਿਆ | ਉਕਤ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਦੱਸਿਆ ਕਿ ਹੁਣ ਹੜ੍ਹ ਪੀੜਤਾਂ ਲਈ ਹੀ ਸਾਰੇ ਕਾਰਜ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਘੁੱਗੀ ਵੀ ਅੱਗੇ ਆਏ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ੍ਹ ਹਾਂ-ਰਾਜਾ ਲਦੇਹ
Ad Position 24