28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਾਜਪਾਲ ਕਟਾਰੀਆ ਵਲੋਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਦੀ ਸ਼ਲਾਘਾ <br/>

Ad Position 21
No active advertisement
ਅਜੀਤ ਡੈਸਕ 04-09-2025
ਸੰਗਰੂਰ/ਧਰਮਗੜ੍ਹ, 3 ਸਤੰਬਰ (ਸੁਖਵਿੰਦਰ ਸਿੰਘ ਫੁੱਲ/ ਗੁਰਜੀਤ ਸਿੰਘ ਚਹਿਲ)-ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਲਈ ਨਿਭਾਈ ਜਾ ਰਹੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕਰਦਿਆਂ ਟਰੱਸਟ ਦੇ ਸੇਵਾਦਾਰ ਭਾਈ ਹਰਜੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ 'ਚ ਆਏ ਹੜ੍ਹਾਂ ਦੌਰਾਨ ਟਰੱਸਟ ਵਲੋਂ ਚਲਾਏ ਗਏ ਇਨਸਾਨੀ ਅਤੇ ਹੋਰਨਾਂ ਰਾਹਤ ਕੰਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ | ਸੂਬੇ ਦੇ ਰਾਜਪਾਲ ਨੇ ਦੀਨਾਨਗਰ ਵਿਖੇ ਬੜੂ ਸਾਹਿਬ ਟਰੱਸਟ ਵਲੋ ਬਣਾਏ ਰਾਹਤ ਕੈਂਪਾਂ ਦਾ ਦੌਰਾ ਕਰਦਿਆਂ ਤਸੱਲੀ ਪ੍ਰਗਟ ਕਰਦਿਆਂ ਟਰੱਸਟ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਚੱਲ ਰਹੇ ਸੇਵਾ ਕਾਰਜਾਂ ਦੀ ਸਰਾਹਨਾ ਕੀਤੀ | ਜ਼ਿਕਰਯੋਗ ਹੈ ਕਿ ਉਕਤ ਟਰੱਸਟ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਅਤੇ ਗੁਰਦਾਸਪੁਰ ਤਹਿਸੀਲ ਦੇ ਕਰੀਬ 35 ਪਿੰਡਾਂ 'ਚੋਂ 1100 ਵਿਅਕਤੀਆਂ ਨੂੰ , ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਜਲਾਲਾਬਾਦ ਅਤੇ ਫ਼ਾਜ਼ਿਲਕਾ ਤਹਿਸੀਲ ਦੇ 32 ਪਿੰਡਾਂ 'ਚੋਂ 800 ਦੇ ਕਰੀਬ ਵਿਅਕਤੀਆਂ ਨੂੰ , ਅੰਮਿ੍ਤਸਰ ਜ਼ਿਲ੍ਹੇ ਦੀ ਰਮਦਾਸ, ਲੋਪੋਕੇ ਅਤੇ ਅਜਨਾਲਾ ਤਹਿਸੀਲ ਦੇ 50 ਪਿੰਡਾਂ 'ਚੋਂ 2500 ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਹੈ ਅਤੇ 1500 ਤੋਂ ਵਧੇਰੇ ਰਾਸ਼ਨ ਦੀਆਂ ਕਿੱਟਾਂ ਅਤੇ ਲੰਗਰ ਵੰਡਿਆ | ਫ਼ਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ 'ਚ ਵੀ ਟਰੱਸਟ ਵਲੋਂ ਰੈਸਕਿਊ ਅਪ੍ਰੇਸ਼ਨ ਚੱਲ ਰਿਹਾ ਹਨ, ਜਿਸ ਨਾਲ ਹੁਣ ਤੱਕ 500 ਵਿਅਕਤੀਆਂ ਨੂੰ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ ਹੈ | ਇਸ ਮੌਕੇ ਰਾਜਪਾਲ ਕਟਾਰੀਆ ਨਾਲ ਆਈ.ਏ.ਐਸ. ਅਧਿਕਾਰੀ ਜਸਪਿੰਦਰ ਸਿੰਘ (ਸਾਬਕਾ ਵਿਦਿਆਰਥੀ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ) ਨੇ ਟਰੱਸਟ ਦੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ |

Ad Position 22
No active advertisement
ਪਿਛਲੀ ਖ਼ਬਰ ਦਰਿਆਵਾਂ ਦੇ ਪਾਣੀ 'ਚ ਡੁੱਬ ਰਹੇ ਪੰਜਾਬ ਦੀ ਬਾਂਹ ਫੜਨ ਨਹੀਂ ਆਏ ਦਿੱਲੀ ਤੇ ਰਾਜਸਥਾਨ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਐਮ.ਬੀ.ਬੀ.ਐਸ. ਸੀਟਾਂ 'ਚ ਵਾਧਾ • 150 ਤੋਂ ਹੋਈਆਂ 200 ਸੀਟਾਂ-ਵਾਈਸ ਚਾਂਸਲਰ...
Ad Position 24