02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੂਬੇ 'ਚ ਆਏ ਹੜ੍ਹਾਂ ਦੀ ਕਰਵਾਈ ਜਾਵੇ ਨਿਆਇਕ ਜਾਂਚ-ਖਹਿਰਾ <br/>

Ad Position 21
No active advertisement
ਅਜੀਤ ਡੈਸਕ 04-09-2025
ਜਲੰਧਰ, 3 ਸਤੰਬਰ (ਸ਼ਿਵ)-ਭੁਲੱਥ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ 'ਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਲਈ ਮੌਜੂਦਾ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਸਰਕਾਰ ਨੇ 2023 'ਚ ਆਏ ਹੜ੍ਹਾਂ ਤੋਂ ਵੀ ਕੋਈ ਸਬਕ ਨਹੀਂ ਸਿੱਖਿਆ, ਜਿਸ ਕਾਰਨ ਪੰਜਾਬ 'ਚ ਵੱਡੀ ਪੱਧਰ 'ਤੇ ਤਬਾਹੀ ਹੋਈ | ਉਨਾਂ ਕਿਹਾ ਕਿ ਇਹ ਹੜ੍ਹ ਕੁਦਰਤੀ ਨਹੀਂ ਹਨ, ਬਲਕਿ ਇਸ ਲਈ ਸੂਬੇ ਦੀ 'ਆਪ' ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ ਅਤੇ ਇਸ ਦੀ ਹਾਈ ਕੋਰਟ ਦੇ ਜੱਜ ਦੀ ਅਗਵਾਈ ਵਿਚ ਨਿਆਂਇਕ ਜਾਂਚ ਕਰਵਾਉਣੀ ਚਾਹੀਦੀ ਹੈ | ਇਥੇ ਪੱਤਰਕਾਰਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਖਹਿਰਾ ਨੇ ਕਿਹਾ ਕਿ ਕੇਂਦਰ ਨੂੰ ਬਾਕੀ ਰਾਜਾਂ ਦੀ ਤਰਾਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਲਈ 25000 ਕਰੋੜ ਦੇ ਆਰਥਿਕ ਪੈਕੇਜ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ | ਉਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਮਦਦ ਦੇਣ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਮੁਫ਼ਤ ਬੀਜ ਦੇਣ ਅਤੇ ਖਾਦਾਂ ਵਿਚ ਹੋਰ ਸਬਸਿਡੀ ਦੇਣੀ ਚਾਹੀਦੀ ਹੈ | ਬਾਲਿਆਂ ਦੀ ਛੱਤਾਂ ਦੇ ਘਰਾਂ ਵਾਲਿਆਂ ਲਈ ਪ੍ਰਤੀ ਘਰ 2.50 ਲੱਖ ਰੁਪਏ ਅਤੇ ਹੜ੍ਹਾਂ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ 10 ਲੱਖ ਰੁਪਏ ਐਕਸਗ੍ਰੇਸ਼ੀਆ ਮੁਆਵਜ਼ਾ ਦੇ ਕੇ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਕਿਸਾਨ ਕਾਂਗਰਸ ਦੇ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ, ਅਮਰਜੀਤ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ ਤੇ ਹੋਰ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਹੁਲ ਵਲੋਂ ਪੰਜਾਬ ਸਮੇਤ ਹੜ੍ਹ ਪ੍ਰਭਾਵਿਤ ਸੂਬਿਆਂ ਲਈ ਫੌਰੀ ਰਾਹਤ ਪੈਕੇਜ ਦੀ ਮੰਗ ਅਗਲੀ ਖ਼ਬਰ ਭਾਰਤ ਨੇ ਟੈਰਿਫਾਂ ਰਾਹੀਂ ਅਮਰੀਕਾ ਨੂੰ ਨੁਕਸਾਨ ਪਹੰੁਚਾਇਆ ਹੈ-ਟਰੰਪ <br/>
Ad Position 24