02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਾਹੁਲ ਵਲੋਂ ਪੰਜਾਬ ਸਮੇਤ ਹੜ੍ਹ ਪ੍ਰਭਾਵਿਤ ਸੂਬਿਆਂ ਲਈ ਫੌਰੀ ਰਾਹਤ ਪੈਕੇਜ ਦੀ ਮੰਗ

Ad Position 21
No active advertisement
ਅਜੀਤ ਡੈਸਕ 04-09-2025
ਨਵੀਂ ਦਿੱਲੀ, 3 ਸਤੰਬਰ (ਉਪਮਾ ਡਾਗਾ ਪਾਰਥ)-ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਆਏ ਹੜ੍ਹਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ | ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉੱਤਰਾਖੰਡ 'ਚ ਹੜ੍ਹਾਂ ਦੀ ਸਥਿਤੀ ਬਹੁਤ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਮੋਦੀ ਜੀ ਪੰਜਾਬ 'ਚ ਹੜ੍ਹਾਂ ਨੇ ਭਿਅੰਕਰ ਤਬਾਹੀ ਮਚਾਈ ਹੈ | ਜੰਮੂ ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ 'ਚ ਵੀ ਸਥਿਤੀ ਬਹੁਤ ਚਿੰਤਾਜਨਕ ਹੈ | ਅਜਿਹੇ ਮੁਸ਼ਕਲ ਸਮੇਂ 'ਚ ਤੁਹਾਡਾ (ਪ੍ਰਧਾਨ ਮੰਤਰੀ) ਧਿਆਨ ਅਤੇ ਕੇਂਦਰ ਸਰਕਾਰ ਦੀ ਸਰਗਰਮ ਮਦਦ ਬਹੁਤ ਜ਼ਰੂਰੀ ਹੈ | ਹਜ਼ਾਰਾਂ ਪਰਿਵਾਰ ਆਪਣੇ ਘਰਾਂ, ਜਾਨ ਅਤੇ ਰਿਸ਼ਤੇਦਾਰਾਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ | ਰਾਹੁਲ ਗਾਂਧੀ ਨੇ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸੂਬਿਆਂ, ਖਾਸ ਤੌਰ 'ਤੇ ਕਿਸਾਨਾਂ ਲਈ ਇਕ ਵਿਸ਼ੇਸ਼ ਰਾਹਤ ਪੈਕੇਜ ਦਾ ਫੌਰੀ ਐਲਾਨ ਕੀਤਾ ਜਾਵੇ ਅਤੇ ਰਾਹਤ ਅਤੇ ਬਚਾਅ ਕਾਰਜਾਂ 'ਚ ਤੇਜ਼ੀ ਲਿਆਂਦੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਭਾਰਤ-ਜਰਮਨੀ ਸੰਬੰਧਾਂ ਨੂੰ ਵਧਾਉਣ ਦੀ ਅਥਾਹ ਸੰਭਾਵਨਾ-ਪ੍ਰਧਾਨ ਮੰਤਰੀ ਮੋਦੀ <br/> ਅਗਲੀ ਖ਼ਬਰ ਸੂਬੇ 'ਚ ਆਏ ਹੜ੍ਹਾਂ ਦੀ ਕਰਵਾਈ ਜਾਵੇ ਨਿਆਇਕ ਜਾਂਚ-ਖਹਿਰਾ <br/>
Ad Position 24