02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਭਾਰਤ-ਜਰਮਨੀ ਸੰਬੰਧਾਂ ਨੂੰ ਵਧਾਉਣ ਦੀ ਅਥਾਹ ਸੰਭਾਵਨਾ-ਪ੍ਰਧਾਨ ਮੰਤਰੀ ਮੋਦੀ <br/>

Ad Position 21
No active advertisement
ਅਜੀਤ ਡੈਸਕ 04-09-2025
ਨਵੀਂ ਦਿੱਲੀ, 3 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਵਪਾਰ, ਤਕਨਾਲੋਜੀ, ਨਵੀਨਤਾ, ਸਥਿਰਤਾ ਤੇ ਨਿਰਮਾਣ ਵਿਚ ਭਾਰਤ-ਜਰਮਨੀ ਸਹਿਯੋਗ ਨੂੰ ਵਧਾਉਣ ਦੀਆਂ ਅਥਾਹ ਸੰਭਾਵਨਾਵਾਂ ਹਨ | ਜਰਮਨ ਵਿਦੇਸ਼ ਮੰਤਰੀ ਜੋਹਾਨ ਵਾਡੇਫੁਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੋਦੀ ਨੇ ਇਹ ਗੱਲ ਕਹੀ | ਮੋਦੀ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ 'ਜਰਮਨ ਵਿਦੇਸ਼ ਮੰਤਰੀ ਜੋਹਾਨ ਵਾਡੇਫੁਲ ਨਾਲ ਮੁਲਾਕਾਤ ਕਰਕੇ ਖੁਸ਼ੀ ਹੋਈ | ਭਾਰਤ ਤੇ ਜਰਮਨੀ ਰਣਨੀਤਕ ਭਾਈਵਾਲੀ ਦੇ 25 ਸਾਲ ਮਨਾ ਰਹੇ ਹਨ,' | 'ਜੀਵੰਤ ਲੋਕਤੰਤਰਾਂ ਤੇ ਮੋਹਰੀ ਅਰਥਵਿਵਸਥਾਵਾਂ ਦੇ ਰੂਪ ਵਿਚ, ਅਸੀਂ ਵਪਾਰ, ਤਕਨਾਲੋਜੀ, ਨਵੀਨਤਾ, ਸਥਿਰਤਾ, ਨਿਰਮਾਣ ਤੇ ਗਤੀਸ਼ੀਲਤਾ ਵਿਚ ਆਪਸੀ ਲਾਭਦਾਇਕ ਸਹਿਯੋਗ ਨੂੰ ਵਧਾਉਣ ਦੀਆਂ ਅਥਾਹ ਸੰਭਾਵਨਾਵਾਂ ਦੇਖਦੇ ਹਾਂ' | ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਵਿਆਪਕ ਗੱਲਬਾਤ ਕਰਨ ਤੋਂ ਬਾਅਦ ਵਾਡੇਫੁਲ ਨੇ ਮੋਦੀ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੋਸਟ ਵਿਚ, ਜਰਮਨ ਵਿਦੇਸ਼ ਮੰਤਰੀ ਨੇ ਯੂਕਰੇਨ ਵਿਚ ਜੰਗਬੰਦੀ ਲਈ ਭਾਰਤ ਦੇ ਸੱਦੇ ਦੀ ਸ਼ਲਾਘਾ ਕੀਤੀ |
ਜਰਮਨੀ ਅੱਤਵਾਦ ਵਿਰੁੱਧ ਲੜਾਈ ਵਿਚ ਭਾਰਤ ਦੇ ਨਾਲ-ਵਾਡੇਫੁਲ
ਜਰਮਨੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਭਾਰਤ ਨਾਲ ਆਪਣੇ ਸਮੁੱਚੇ ਸਬੰਧਾਂ ਨੂੰ ਵਧਾਉਣ ਲਈ ਦਿ੍ੜ ਹੈ ਕਿਉਂਕਿ ਇਸਨੇ ਮੌਜੂਦਾ ਭੂ-ਰਾਜਨੀਤਿਕ ਉਥਲ-ਪੁਥਲ ਨੂੰ ਦੂਰ ਕਰਨ ਲਈ ਮਹੱਤਵਪੂਰਨ ਸਬੰਧਾਂ 'ਚ 'ਭਰੋਸੇਯੋਗਤਾ, ਭਵਿੱਖਬਾਣੀ ਤੇ ਦੋਸਤੀ' ਨੂੰ ਉਜਾਗਰ ਕੀਤਾ ਹੈ' | ਜਰਮਨ ਵਿਦੇਸ਼ ਮੰਤਰੀ ਜੋਹਾਨ ਵਾਡੇਫੁਲ ਨੇ ਇੱਥੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਵਿਆਪਕ ਗੱਲਬਾਤ ਕਰਨ ਤੋਂ

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਹੜ੍ਹਾਂ ਦੌਰਾਨ ਮਹਿੰਗਾ ਸਾਮਾਨ ਵੇਚਣ ਵਾਲਿਆਂ ਨੂੰ ਚਿਤਾਵਨੀ ਅਗਲੀ ਖ਼ਬਰ ਰਾਹੁਲ ਵਲੋਂ ਪੰਜਾਬ ਸਮੇਤ ਹੜ੍ਹ ਪ੍ਰਭਾਵਿਤ ਸੂਬਿਆਂ ਲਈ ਫੌਰੀ ਰਾਹਤ ਪੈਕੇਜ ਦੀ ਮੰਗ
Ad Position 24