07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਭਾਸ਼ਾ ਵਿਭਾਗ ਪੰਜਾਬ ਵਲੋਂ ਸਾਲ 2025 ਦੇ ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ

Ad Position 21
No active advertisement
ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰ ਜੇਤੂ ਪੁਸਤਕਾਂ ਦੇ ਸਰਵਰਕ |<br/> 05-09-2025

ਵੱਖ-ਵੱਖ ਵੰਨਗੀਆਂ ਦੀਆਂ 10 ਸਰਬੋਤਮ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ
ਪਟਿਆਲਾ, 4 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵਲੋਂ ਪੰਜਾਬੀ ਭਾਸ਼ਾ ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2025 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ | ਦੱਸਣਯੋਗ ਹੈ ਕਿ ਇਹ ਪੁਰਸਕਾਰ ਸਾਲ 2024 'ਚ ਛਪੀਆਂ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਪੰਜਾਬੀ ਪੁਸਤਕਾਂ ਨੂੰ ਦਿੱਤੇ ਜਾਣਗੇ | ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 273 ਕਿਤਾਬਾਂ ਪ੍ਰਾਪਤ ਹੋਈਆਂ ਸਨ | ਐਲਾਨੇ ਗਏ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਸਵੈ-ਜੀਵਨੀ/ਯਾਦਾਂ/ ਰੇਖਾ ਚਿੱਤਰ) ਗੁਰਿੰਦਰਜੀਤ ਦੀ ਪੁਸਤਕ 'ਬਰਫ਼ 'ਚ ਉਗੇ ਅਮਲਤਾਸ' ਨੂੰ , ਨਾਨਕ ਸਿੰਘ ਪੁਰਸਕਾਰ (ਨਾਵਲ) ਜਸਵੀਰ ਸਿੰਘ ਰਾਣਾ ਦੀ ਪੁਸਤਕ '70% ਪ੍ਰੇਮ ਕਥਾ' ਨੂੰ , ਪਿ੍ੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ ਸੰਗ੍ਰਹਿ) ਭਗਵੰਤ ਰਸੂਲਪੁਰੀ ਦੀ ਪੁਸਤਕ 'ਡਲਿਵਰੀ ਮੈਨ' ਨੂੰ , ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ/ ਵਿਅੰਗ) ਡਾ. ਪਰਮਜੀਤ ਢੀਂਗਰਾ ਦੀ ਪੁਸਤਕ 'ਕਿਤਾਬ ਜੋ ਅਜੇ ਬਾਕੀ ਹੈ' ਨੂੰ , ਗਿਆਨੀ ਗੁਰਮੁਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਸ਼ਮੀਲ ਦੀ ਪੁਸਤਕ 'ਤੇਗ' ਨੂੰ , ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਸੁਭਾਸ਼ ਭਾਸਕਰ ਦੀ ਪੁਸਤਕ 'ਅਣਵੰਡਿਆ ਪੰਜਾਬ (ਡਾ. ਚੰਦਰ ਤਿ੍ਖਾ)' ਨੂੰ , ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ/ਸੰਪਾਦਨ) ਅਮੀਆ ਕੁੰਵਰ ਦੀ ਪੁਸਤਕ 'ਇਮਰੋਜ਼ਨਾਮਾ' ਨੂੰ , ਸ੍ਰੀ ਗੁਰੂ ਹਰਿਕਿ੍ਸ਼ਨ ਪੁਰਸਕਾਰ (ਬਾਲ ਸਾਹਿਤ) ਡਾ. ਇੰਦਰਪ੍ਰੀਤ ਸਿੰਘ ਧਾਮੀ ਦੀ ਪੁਸਤਕ 'ਸੁਪਨਸਾਜ਼' ਨੂੰ , ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਗੁਰਦੀਪ ਸਿੰਘ ਦੀ ਪੁਸਤਕ 'ਇਹ ਦੇਸ ਪੰਜਾਬ ਦੀ ਸਮਝ ਨਾਹੀਂ' ਨੂੰ ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਟੀਕਾਕਾਰੀ/ ਕੋਸ਼ਕਾਰੀ/ ਭਾਸ਼ਾ ਵਿਗਿਆਨ/ ਵਿਆਕਰਣ /ਹਵਾਲਾ ਗ੍ਰੰਥ) ਜਗਤਾਰ ਸਿੰਘ ਸੋਖੀ ਦੀ ਪੁਸਤਕ 'ਪੰਜਾਬੀ ਸਮਾਨਾਰਥਕ ਕੋਸ਼' ਨੂੰ ਪ੍ਰਦਾਨ ਕੀਤੇ ਜਾਣਗੇ | ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਬਾਕੀ ਰਹਿੰਦੇ ਹਿੰਦੀ, ਉਰਦੂ ਅਤੇ ਸੰਸਕਿ੍ਤ ਦੇ ਪੁਰਸਕਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੰਜੇ ਸਿੰਘ ਵਲੋਂ ਰਮਦਾਸ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਕਾਂਗਰਸ ਦੇ ਬਲਾਕ ਪ੍ਰਧਾਨ ਦੀ ਹੱਤਿਆ ਦੇ ਰੋਸ ਵਜੋਂ ਐਸ.ਐਸ.ਪੀ. ਦਫ਼ਤਰ ਦੇ ਬਾਹਰ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ
Ad Position 24