ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ 5 ਸਤੰਬਰ ਨੂੰ ਕਰਵਾਇਆ ਜਾਣ ਵਾਲਾ ਸਟੇਟ ਅਧਿਆਪਕ ਐਵਾਰਡ-2025 ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਭਾਰੀ ਮੀਂਹ ਅਤੇ ਮੌਸਮ ਵਿਭਾਗ ਵਲੋਂ ਜਾਰੀ ਚਿਤਾਵਨੀ ਦੇ ਚਲਦਿਆਂ ਸਰਕਾਰ ਵਲੋਂ ਲਏ ਫ਼ੈਸਲੇ ਅਨੁਸਾਰ 5 ਸਤੰਬਰ ਨੂੰ ਹੋਣ ਵਾਲਾ ਸਟੇਟ ਅਧਿਆਪਕ ਐਵਾਰਡ-2025 ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਜਾਂਦਾ ਹੈ |