07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਨੂੰ ਭਗੌੜਾ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 05-09-2025

ਐੱਸ. ਏ. ਐੱਸ. ਨਗਰ, 4 ਸਤੰਬਰ (ਕਪਿਲ ਵਧਵਾ)-ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਕਾਨੂੰਨੀ ਮੁਸ਼ਕਿਲਾਂ ਇਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ | ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 22 ਅਗਸਤ ਨੂੰ ਮੁਹਾਲੀ ਵਿਖੇ ਵਿਸ਼ੇਸ਼ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਉਨ੍ਹਾਂ ਵਿਰੁੱਧ ਇਕ ਵਾਧੂ ਦੋਸ਼ ਪੱਤਰ ਦਾਇਰ ਕੀਤਾ ਸੀ, ਜਿਸ ਤੋਂ ਬਾਅਦ ਇਸ ਕੇਸ ਦੀ ਕਾਰਵਾਈ ਨੂੰ ਦੂਜੇ ਕੇਸ ਦੇ ਨਾਲ ਹੀ ਤੇਜ਼ ਕਰ ਦਿੱਤਾ ਗਿਆ ਹੈ | ਦੱਸ ਦਈਏ ਕਿ ਉਕਤ ਦੋਸ਼ ਪੱਤਰ ਵਿਚ ਧਰਮਸੋਤ ਦੇ ਨਾਲ ਚਾਰ ਹੋਰਨਾਂ ਮੁਲਜ਼ਮਾਂ ਦੇ ਨਾਂਅ ਵੀ ਸ਼ਾਮਿਲ ਹਨ, ਜਿਨ੍ਹਾਂ ਵਿਚ ਉਨ੍ਹਾਂ ਦੇ ਦੋ ਪੁੱਤਰਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਨਾਲ-ਨਾਲ ਸੁਖਵਿੰਦਰ ਸਿੰਘ ਤੇ ਮੋਹਿੰਦਰਪਾਲ ਦੇ ਖ਼ਿਲਾਫ਼ ਸਬੂਤ ਪੇਸ਼ ਕੀਤੇ ਗਏ ਹਨ | ਇਸ ਸੰਬੰਧ 'ਚ 2 ਸਤੰਬਰ ਲਈ ਇਕ ਮਾਮਲੇ ਵਿਚ ਸੂਚੀਬੱਧ ਗਵਾਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ, ਜਦਕਿ ਦੂਜੇ ਕੇਸ ਵਿਚ ਭਗੌੜਾ ਕਰਾਰ ਦਿੱਤੇ ਗਏ ਸਹਿ-ਮੁਲਜ਼ਮ ਹਰਪ੍ਰੀਤ ਸਿੰਘ ਦੀ ਜਾਇਦਾਦ ਮਾਮਲੇ ਨਾਲ ਅਟੈਚ ਕਰਨ ਲਈ ਜਾਣਕਾਰੀ ਮੰਗਵਾਈ ਗਈ ਸੀ | ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਸਾਲ 2017 ਤੋਂ ਲੈ ਕੇ 2022 ਤੱਕ ਮੰਤਰੀ ਦੇ ਅਹੁਦੇ 'ਤੇ ਰਹਿੰਦਿਆਂ ਜੰਗਲਾਤ ਵਿਭਾਗ ਦੇ ਟੈਂਡਰਾਂ ਅਤੇ ਪਰਮਿਟਾਂ ਵਿਚ ਬੇਨਿਯਮੀਆਂ ਕਰਨ ਅਤੇ ਰਿਸ਼ਵਤ ਦੇ ਆਧਾਰ 'ਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਕਰਵਾਉਣ ਦਾ ਦੋਸ਼ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਤਬਾਹੀ ਦੇ ਮੰਜਰ 'ਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਕੀਤਾ ਮਜ਼ਬੂਤ <br/> ਅਗਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ
Ad Position 24