07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਜਪਾਲ ਕਟਾਰੀਆ ਵਲੋਂ ਟਾਂਡਾ ਦੇ ਬੇਟ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 05-09-2025

ਪੰਜਾਬ ਤੇ ਕੇਂਦਰ ਸਰਕਾਰ ਪੂਰੀ ਤਾਕਤ ਨਾਲ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ
<br/>
ਮਿਆਣੀ (ਹੁਸ਼ਿਆਰਪੁਰ), 4 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਟਾਂਡਾ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਰੜਾ ਪੁਲ ਦਾ ਨਿਰੀਖਣ ਕੀਤਾ, ਧੁੱਸੀ ਬੰਨ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ, ਕਿਸਾਨਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਤੋਂ ਬਾਅਦ ਉਹ ਪਿੰਡ ਮਿਆਣੀ ਦੇ ਸਰਕਾਰੀ ਹਾਈ ਸਕੂਲ ਵਿਚ ਸਥਾਪਿਤ ਰਾਹਤ ਕੈਂਪ ਪਹੁੰਚੇ, ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ | ਉਨ੍ਹਾਂ ਰਾਹਤ ਕਾਰਜਾਂ ਵਿਚ ਲੱਗੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਉਨ੍ਹਾਂ ਨੂੰ ਪੀ.ਪੀ.ਟੀ. ਰਾਹੀਂ ਜ਼ਿਲ੍ਹੇ ਦੀ ਹੜ੍ਹਾਂ ਸੰਬੰਧੀ ਸਥਿਤੀ ਤੋਂ ਵਿਸਥਾਰ ਨਾਲ ਜਾਣੰੂ ਕਰਵਾਇਆ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਕਟਾਰੀਆ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਪੂਰੀ ਤਾਕਤ ਨਾਲ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਦੀ ਪੂਰੀ ਟੀਮ ਦਿਨ-ਰਾਤ ਬਚਾਅ ਅਤੇ ਰਾਹਤ ਕਾਰਜਾਂ ਵਿਚ ਲੱਗੀ ਹੋਈ ਹੈ, ਉਥੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕੇਂਦਰੀ ਟੀਮ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਡਰੇਨੇਜ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ | ਕੇਂਦਰ ਦੇ ਪ੍ਰਤੀਨਿਧੀ ਹੋਣ ਦੇ ਨਾਤੇ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭੇਜੇ ਗਏ ਮੁਆਵਜ਼ੇ ਦੇ ਪ੍ਰਸਤਾਵਾਂ ਨੂੰ ਭਾਰਤ ਸਰਕਾਰ ਕੋਲ ਲੈ ਕੇ ਉਨ੍ਹਾਂ ਦੀ ਪ੍ਰਵਾਨਗੀ ਯਕੀਨੀ ਬਣਾਉਣਗੇ | ਰਾਜਪਾਲ ਨੇ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿਚ ਪੰਜ ਰਾਹਤ ਕੈਂਪ ਚੱਲ ਰਹੇ ਹਨ, ਜਿਥੇ ਲਗਭਗ ਇਕ ਹਜ਼ਾਰ ਲੋਕ ਰਹਿ ਰਹੇ ਹਨ | ਉਨ੍ਹਾਂ ਕਿਹਾ ਕਿ ਧੁੱਸੀ ਡੈਮ ਦੀ ਸੁਰੱਖਿਆ ਲਈ ਬਿਆਸ ਪੁਲ ਦੇ ਨੇੜੇ ਦੋਵੇਂ ਪਾਸੇ ਪੱਥਰਾਂ ਨੂੰ ਪਿੱਚ ਕਰਨ ਲਈ ਪ੍ਰਸਤਾਵ ਭੇਜਿਆ ਜਾਵੇਗਾ ਤਾਂ ਜੋ ਭਵਿੱਖ ਵਿਚ ਕਟੌਤੀ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ | ਰਾਜਪਾਲ ਨੇ ਇਹ ਵੀ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੇ ਨਾਲ-ਨਾਲ, ਹੜ੍ਹਾਂ ਨਾਲ ਪ੍ਰਭਾਵਿਤ ਹੋਏ ਘਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ ਦੇਣ ਲਈ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਏ.ਡੀ.ਸੀ. (ਵਿਕਾਸ) ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ. ਪਰਮਪ੍ਰੀਤ ਸਿੰਘ, ਐਸ.ਪੀ ਡਾ. ਮੁਕੇਸ਼ ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਚਰਨਜੀਤ ਸਿੰਘ ਨਿੱਕੂ ਸੰਧੂ ਰੜਾ, ਸਰਪੰਚ ਜਸਵੰਤ ਸਿੰਘ ਬਿੱਟੂ, ਸਰਪੰਚ ਵਰਿੰਦਰ ਸਿੰਘ, ਸਰਪੰਚ ਮਲਕੀਤ ਸਿੰਘ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਓਵਾਦੀਆਂ ਨਾਲ ਮੁਕਾਬਲੇ 'ਚ 2 ਸੁਰੱਖਿਆ ਜਵਾਨ ਸ਼ਹੀਦ ਅਗਲੀ ਖ਼ਬਰ ਹੜ੍ਹਾਂ ਦੀ ਤਬਾਹੀ ਦੇ ਮੰਜਰ 'ਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਕੀਤਾ ਮਜ਼ਬੂਤ <br/>
Ad Position 24