07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅੰਮਿ੍ਤਸਰ 'ਚ ਹੜ੍ਹ ਪੀੜਤਾਂ ਲਈ ਕਾਂਗਰਸ ਦੇਵੇਗੀ 70 ਤੋਂ 80 ਲੱਖ ਰੁਪਏ-ਰਾਜਾ ਵੜਿੰਗ <br/>

Ad Position 21
No active advertisement
ਅਜੀਤ ਡੈਸਕ 05-09-2025

ਅੰਮਿ੍ਤਸਰ, 4 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਕਾਂਗਰਸ ਪੂਰੀ ਤਰ੍ਹਾਂ ਡੱਟ ਗਈ ਹੈ ਅਤੇ ਇਥੇ ਅੰਮਿ੍ਤਸਰ 'ਚ ਅਜਨਾਲਾ ਤੇ ਲੋਪੇਕੇ ਹਲਕੇ ਦੇ ਹੜ੍ਹ ਪੀੜਤਾਂ ਲਈ 70 ਤੋਂ 80 ਲੱਖ ਰੁਪਏ ਦਾ ਜ਼ਰੂਰੀ ਸਾਮਾਨ ਦਿੱਤਾ ਜਾਵੇਗਾ | ਇਸੇ ਤਰ੍ਹਾਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਆਪਣੇ ਅਖਤਿਆਰੀ ਫੰਡ 'ਚੋਂ 50 ਲੱਖ ਰੁਪਏ ਵੱਖਰਾ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਦਫ਼ਤਰ ਵਿਖੇ ਹੋਈ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਉਪੰਰਤ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ | ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ਲਈ ਸਾਮਾਨ ਖਰੀਦਣ ਲਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਹਲਕਾ ਮਜੀਠਾ ਦੇ ਇੰਚਾਰਜ਼ ਭਗਵੰਤਪਾਲ ਸਿੰਘ ਸੱਚਰ, ਸੁਨੀਲ ਦੱਤੀ, ਅਸ਼ਵਨੀ ਪੱਪੂ, ਰਾਜਕੰਵਲਪ੍ਰੀਤਪਾਲ ਸਿੰਘ ਲੱਕੀ, ਵਿਕਾਸ ਸੋਨੀ ਆਗੂਆਂ ਦੀ 6 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ | ਉਨ੍ਹਾਂ ਮੰਗ ਕੀਤੀ ਕਿ ਪ੍ਰਤੀ ਕੋਠਾ 1 ਲੱਖ ਰੁਪਏ ਤੇ ਪ੍ਰਤੀ ਪਸ਼ੂ 50 ਹਜ਼ਾਰ ਦੇਣ ਦਾ ਸਰਕਾਰ ਤੁਰੰਤ ਐਲਾਨ ਕਰੇ | ਇਸ ਤੋਂ ਇਲਾਵਾ ਕਣਕ ਦਾ ਬੀਜ਼ ਅਗਲੀ ਖੇਤੀ ਲਈ ਮੁਫ਼ਤ ਦਿੱਤੀ ਜਾਣ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਪੰਜਾਬ ਦੇ ਰਾਹਤ ਫੰਡ ਲਈ ਰਾਹੁਲ ਗਾਂਧੀ ਵਲੋਂ 50 ਹਜ਼ਾਰ ਕਰੋੜ ਦਾ ਰਾਹਤ ਫੰਡ ਦੇਣ ਦੀ ਮੰਗ ਕੀਤੀ ਹੈ | ਇਸ ਮੌਕੇ ਸਾਬਕਾ ਉਪ ਮੁਖ ਮੰਤਰੀ ਓਮ ਪ੍ਰਕਾਸ਼ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਹਰਪ੍ਰਤਾਪ ਸਿੰਘ ਅਜਨਾਲਾ, ਭਗਵੰਤਪਾਲ ਸਿੰਘ ਸੱਚਰ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਵਲੋਂ ਪਵਨ ਖੇੜਾ ਦੀ ਪਤਨੀ ਨੂੰ ਨੋਟਿਸ ਅਗਲੀ ਖ਼ਬਰ ਫ਼ਿਲਮ 'ਮੇਹਰ' ਦੇ ਅਦਾਕਾਰਾਂ ਨੇ ਪ੍ਰੀਮੀਅਰ ਸ਼ੋਅ 'ਚ 'ਬੋਲੇ ਸੋ ਨਿਹਾਲ ਦੇ' ਜੈਕਾਰੇ ਨਾਲ ਕੀਤਾ ਪ੍ਰਵੇਸ਼
Ad Position 24