ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ਵਿਚ ਕਸ਼ਮੀਰੀ ਵੱਖਵਾਦੀ ਆਗੂ ਸ਼ਬੀਰ ਅਹਿਮਦ ਸ਼ਾਹ ਦੀ ਅੰਤਿ੍ਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ ¢ ਸ਼ਾਹ ਨੇ ਗੰਭੀਰ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਅੰਤਿ੍ਮ ਜ਼ਮਾਨਤ ਦੀ ਬੇਨਤੀ ਕੀਤੀ ਸੀ ¢ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਸ਼ਬੀਰ ਅਹਿਮਦ ਸ਼ਾਹ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਪਰ 12 ਜੂਨ ਦੇ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ 'ਤੇ ਕੇਂਦਰੀ ਜਾਂਚ ਏਜੰਸੀ (ਐੱਨ ਆਈ ਏ) ਤੋਂ ਜਵਾਬ ਮੰਗਿਆ ਹੈ ¢ ਉਸ ਨੇ ਇਹ ਪਟੀਸ਼ਨ ਹਾਈ ਕੋਰਟ ਦੇ 12 ਜੂਨ ਦੇ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਆਦੇਸ਼ ਵਿਰੁੱਧ ਦਾਇਰ ਕੀਤੀ ਸੀ ¢ ਅਦਾਲਤ ਨੇ ਐੱਨ ਆਈ ਏ ਨੂੰ ਦੋ ਹਫ਼ਤਿਆਂ ਵਿਚ ਜਵਾਬ ਦੇਣ ਲਈ ਕਿਹਾ ਹੈ ¢ਸ਼ਬੀਰ ਅਹਿਮਦ ਸ਼ਾਹ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕੋਲਿਨ ਗੋਂਜਾਲਵਿਸ ਨੇ ਅੰਤਿ੍ਮ ਜ਼ਮਾਨਤ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਪਟੀਸ਼ਨਕਰਤਾ ਬਹੁਤ ਬਿਮਾਰ ਹੈ ¢ ਇਸ 'ਤੇ ਜਸਟਿਸ ਵਿਕਰਮ ਨਾਥ ਨੇ ਕਿਹਾ ਕਿ ਕੋਈ ਅੰਤਿ੍ਮ ਜ਼ਮਾਨਤ ਨਹੀਂ ਦਿੱਤੀ ਜਾਵੇਗੀ¢