ਐੱਸ. ਏ. ਐੱਸ. ਨਗਰ, 4 ਸਤੰਬਰ (ਪ੍ਰੋ. ਅਵਤਾਰ ਸਿੰਘ)-ਉੱਚ ਸਿੱਖਿਆ ਸੰਸਥਾਵਾਂ ਦੀ ਰੈਂਕਿੰਗ 'ਚ ਚੰਡੀਗੜ੍ਹ ਯੂਨੀਵਰਸਿਟੀ ਦਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਜਾਰੀ ਹੈ | ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਕੀਤੀ ਨੈਸ਼ਨਲ ਇੰਸਟੀਟਿਊਸ਼ਨਲ ਰੈਂਕਿੰਗ ਫਰੇਮਵਰਕ (ਐੱਨ. ਆਈ. ਆਰ. ਐੱਫ.)-2025 ਦੇ 10ਵੇਂ ਐਡੀਸ਼ਨ 'ਚ ਚੰਡੀਗੜ੍ਹ ਯੂਨੀਵਰਸਿਟੀ ਨੇ 19ਵਾਂ ਰੈਂਕ ਹਾਸਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਇਸ ਤੋਂ ਇਲਾਵਾ ਰੈਂਕਿੰਗਜ਼ 'ਚ ਚੰਡੀਗੜ੍ਹ ਯੂਨੀਵਰਸਿਟੀ ਉੱਤਰ ਭਾਰਤ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ 'ਚੋਂ ਪਹਿਲਾ ਰੈਂਕ ਹਾਸਲ ਕਰਕੇ ਖੇਤਰ ਦੀ ਮੋਹਰੀ ਯੂਨੀਵਰਸਿਟੀ ਬਣ ਕੇ ਉੱਭਰੀ ਹੈ | ਚੰਡੀਗੜ੍ਹ ਯੂਨੀਵਰਸਿਟੀ ਨੇ ਇਹ ਮੁਕਾਮ ਅਕਾਦਮਿਕ, ਪਲੇਸਮੈਂਟ, ਖੋਜ ਅਤੇ ਨਵੀਨਤਾ ਵਿਚ ਆਪਣੇ ਸਰਵੋਤਮ ਪ੍ਰਦਰਸ਼ਨ ਕਰਕੇ ਹਾਸਲ ਕੀਤਾ ਹੈ | ਚੰਡੀਗੜ੍ਹ ਯੂਨੀਵਰਸਿਟੀ ਨੇ ਇੰਜੀਨੀਅਰਿੰਗ 'ਚ ਸ਼ਾਨਦਾਰ ਪ੍ਰਦਰਸ਼ਨ ਨਾਲ 31ਵਾਂ, ਮੈਨੇਜਮੈਂਟ 'ਚ 32ਵਾਂ, ਫਾਰਮੇਸੀ 'ਚ 15ਵਾਂ ਤੇ ਆਰਕੀਟੈਕਚਰ 'ਚ 14ਵਾਂ ਰੈਂਕ ਹਾਸਲ ਕੀਤਾ ਹੈ | ਸਾਲ 2025 ਰੈਂਕਿੰਗ 'ਚ ਚੰਡੀਗੜ੍ਹ ਯੂਨੀਵਰਸਿਟੀ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਭਾਰਤ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ 'ਚੋਂ 19ਵਾਂ ਰੈਂਕ ਪ੍ਰਾਪਤ ਕੀਤਾ ਹੈ |
ਐੱਨ.ਆਰ.ਆਈ.ਐੱਫ. ਰੈਂਕਿੰਗ ਉੱਤਰ ਭਾਰਤ ਦੀ ਮੋਹਰੀ ਪ੍ਰਾਈਵੇਟ ਯੂਨੀਵਰਸਿਟੀ ਬਣ ਕੇ ਉੱਭਰੀ ਚੰਡੀਗੜ੍ਹ ਯੂਨੀਵਰਸਿਟੀ <br/>
ਅਜੀਤ ਡੈਸਕ
05-09-2025