ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੀ ਅਗਵਾਈ ਹੇਠ ਈ.ਐਸ.ਆਈ.ਸੀ. ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਨੂੰ ਐਮ. ਬੀ. ਬੀ. ਐਸ. ਕੋਰਸ ਦੀ ਸ਼ੁਰੂਆਤ ਲਈ ਐਫ਼ੀਲੀਏਸ਼ਨ ਦੇਣ ਦੀ ਪ੍ਰੀਕਿ੍ਆ ਆਰੰਭ ਕਰ ਦਿੱਤੀ ਗਈ ਹੈ | ਰਾਸ਼ਟਰੀ ਮੈਡੀਕਲ ਕਮਿਸ਼ਨ ਵਲੋਂ ਲੋੜੀਂਦੀਆਂ ਮਨਜ਼ੂਰੀਆਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੰਭਵ ਹੋਈਆਂ ਹਨ | ਇਸ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਚ ਐਮ.ਬੀ.ਬੀ.ਐਸ. ਕੋਰਸ ਦੀਆਂ 50 ਸੀਟਾਂ ਦਾ ਵਾਧਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਡਾ. ਰਾਜੀਵ ਸੂਦ ਨੇ ਦੱਸਿਆ ਕਿ ਪੰਜਾਬ ਵਿਚ ਐਮ. ਬੀ. ਬੀ. ਐਸ. ਕੋਰਸ ਦੀਆਂ ਕੁੱਲ ਸੀਟਾਂ 1650 ਤੱਕ ਪਹੁੰਚ ਚੁੱਕੀਆਂ ਹਨ | ਇਸ ਵਰ੍ਹੇ ਨੀਟ ਦੀ ਪ੍ਰੀਖਿਆ ਵਿਚੋਂ ਘੱਟੋ-ਘੱਟ ਸੌ ਵਿਦਿਆਰਥੀਆਂ ਪ੍ਰਾਈਵੇਟ ਕਾਲਜਾਂ ਦੀਆਂ ਮਹਿੰਗੀਆਂ ਫ਼ੀਸਾਂ ਤੋਂ ਬਚ ਕੇ ਸਰਕਾਰੀ ਮੈਡੀਕਲ ਕਾਲਜਾਂ 'ਚ ਦਾਖ਼ਲਾ ਲੈ ਸਕਣਗੇ | ਇਹ ਸੀਟਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਅਤੇ ਈ. ਐਸ. ਆਈ. ਸੀ. ਮੈਡੀਕਲ ਕਾਲਜ ਲੁਧਿਆਣਾ ਨੂੰ ਰਾਸ਼ਟਰੀ ਮੈਡੀਕਲ ਕਮਿਸ਼ਨ ਨੇ ਦਾਖ਼ਲਾ ਦੇਣ ਦੀ ਮਨਜ਼ੂਰੀ ਦਿੱਤੀ ਹੈ |
ਈ.ਐਸ.ਆਈ.ਸੀ. ਮੈਡੀਕਲ ਕਾਲਜ ਲੁਧਿਆਣਾ 'ਚ ਐਮ.ਬੀ.ਬੀ.ਐਸ. ਕੋਰਸ ਲਈ 50 ਸੀਟਾਂ ਨੂੰ ਮਨਜ਼ੂਰੀ <br/>
ਅਜੀਤ ਡੈਸਕ
05-09-2025