07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ਼ਹੀਦ ਭਾਈ ਜਟਾਣਾ ਤੇ ਭਾਈ ਚੰਨਾ ਦੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਰਸੀ ਮਨਾਈ <br/>

Ad Position 21
No active advertisement
ਅਜੀਤ ਡੈਸਕ 05-09-2025

ਅੰਮਿ੍ਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)-ਮੌਜੂਦਾ ਖਾੜਕੂ ਸੰਘਰਸ਼ ਦੌਰਾਨ ਵਿਵਾਦਿਤ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਪੰਜਾਬ ਦੇ ਹਿੱਤਾਂ ਲਈ ਰੋਕਣ ਵਾਲੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਬੱਬਰ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੀ 34ਵੀਂ ਬਰਸੀ ਅੱਜ ਅਖੰਡ ਕੀਰਤਨੀ ਜਥਾ ਵਲੋਂ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ-ਸਤਿਕਾਰ ਨਾਲ ਮਨਾਈ ਗਈ | ਅਖੰਡ ਪਾਠ ਦਾ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਨੇ ਸ਼ਬਦ ਕੀਰਤਨ ਗਾਇਣ ਕੀਤਾ | ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਭਾਈ ਜਟਾਣਾ ਦੀ ਭੈਣ ਬੀਬੀ ਸੁਰਿੰਦਰ ਕੌਰ ਅਤੇ ਭਾਈ ਚੰਨਾ ਦੇ ਭਰਾ ਦਰਸ਼ਨ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਸ਼ਹੀਦ ਪਰਿਵਾਰਾਂ 'ਚੋਂ ਭਾਈ ਬਲਜਿੰਦਰ ਸਿੰਘ ਰਾਜੂ ਦੀ ਮਾਤਾ ਸੁਰਜੀਤ ਕੌਰ, ਬੇਅੰਤ ਸਿੰਘ ਖਿਆਲਾ ਤੇ ਭਾਈ ਮਹਾਂਬੀਰ ਸਿੰਘ ਸੁਲਤਾਨਵਿੰਡ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਭਾਈ ਸਤਨਾਮ ਸਿੰਘ ਝੰਝੀਆਂ, ਭੁਪਿੰਦਰ ਸਿੰਘ ਭਲਵਾਨ, ਗੁਰਮੀਤ ਸਿੰਘ ਮੈਨੇਜਰ, ਨਰਿੰਦਰ ਸਿੰਘ ਗਿੱਲ, ਗਗਨਦੀਪ ਸਿੰਘ, ਗੁਰਦੀਪ ਸਿੰਘ ਮੱਟੀਆਂ, ਬੀਬੀ ਕਮਲਜੀਤ ਕੌਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸਮੂਹ ਪੰਚਾਇਤਾਂ ਡੈਮਾਂ ਦਾ ਕੰਟਰੋਲ ਪੰਜਾਬ ਨੂੰ ਦਿਵਾਉਣ ਲਈ ਕੇਸ ਕਰਨ-ਮੈਡੀਕੋਜ਼ ਯੂਨੀਅਨ <br/> ਅਗਲੀ ਖ਼ਬਰ ਈ.ਐਸ.ਆਈ.ਸੀ. ਮੈਡੀਕਲ ਕਾਲਜ ਲੁਧਿਆਣਾ 'ਚ ਐਮ.ਬੀ.ਬੀ.ਐਸ. ਕੋਰਸ ਲਈ 50 ਸੀਟਾਂ ਨੂੰ ਮਨਜ਼ੂਰੀ <br/>
Ad Position 24