12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਫ਼ਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ 'ਚ ਝਿਜਕ ਕਿਉਂ-ਚੀਮਾ

Ad Position 21
No active advertisement
ਅਜੀਤ ਡੈਸਕ 05-09-2025

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸਾਸਿਤ ਅਫ਼ਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ 'ਚ ਦੇਰੀ ਕਿਉਂ ਹੋ ਰਹੀ ਹੈ। ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ 'ਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ 'ਚ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਹੜ੍ਹ ਰਾਹਤ ਤੇ ਖੇਤੀਬਾੜੀ ਸਮੱਗਰੀ ਲਈ 5 ਕਰੋੜ ਰੁਪਏ ਦੇਣ ਦਾ ਐਲਾਨ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ-ਸ਼੍ਰੇਆ ਘੋਸ਼ਾਲ ਉਦਘਾਟਨੀ ਸਮਾਰੋਹ 'ਚ ਦੇਵੇਗੀ ਪੇਸ਼ਕਾਰੀ
Ad Position 24