ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਹੜ੍ਹ ਰਾਹਤ ਤੇ ਕਿਸਾਨਾਂ ਲਈ ਖੇਤੀਬਾੜੀ ਸਮਗਰੀ ਲਈ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਐਮ.ਪੀ. ਲੈਡ ਫੰਡ ਅਤੇ ਨਿੱਜੀ ਸੇਵਾ ਮਿਲਾ ਕੇ ਪੰਜਾਬ ਹੜ੍ਹ ਰਾਹਤ ਲਈ ਕੁੱਲ 5 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਡਾ. ਸਾਹਨੀ ਨੇ ਐਲਾਨ ਕੀਤਾ ਕਿ ਉਹ ਹੜ੍ਹ ਬਚਾਅ ਕਾਰਜਾਂ ਲਈ ਉਨਤ ਕਿਸ਼ਤੀਆਂ ਅਤੇ ਨਦੀਆਂ ਦੀ ਸਫਾਈ ਲਈ ਆਧੁਨਿਕ ਮਸ਼ੀਨਰੀ ਦੀ ਖਰੀਦ ਵਾਸਤੇ ਸਟੇਟ ਡਿਜ਼ਾਸਟਰ ਰਿਲੀਫ ਫੋਰਸ ਨੂੰ ਵਿੱਤੀ ਸਹਾਇਤਾ ਦੇ ਰਹੇ ਹਨ। ਉਨ੍ਹਾਂ ਕਮਜ਼ੋਰ ਖੇਤਰਾਂ ਦੀ ਭਵਿੱਖ ਦੀਆਂ ਆਫ਼ਤਾਂ ਤੋਂ ਰੱਖਿਆ ਲਈ ਮਜ਼ਬੂਤ ਹੜ੍ਹ ਸੁਰੱਖਿਆ ਬੰਨ੍ਹ ਬਣਾਉਣ ਲਈ ਫੰਡ ਦੇਣ ਦਾ ਵੀ ਵਾਅਦਾ ਕੀਤਾ।
ਵਿਕਰਮਜੀਤ ਸਿੰਘ ਸਾਹਨੀ ਵਲੋਂ ਹੜ੍ਹ ਰਾਹਤ ਤੇ ਖੇਤੀਬਾੜੀ ਸਮੱਗਰੀ ਲਈ 5 ਕਰੋੜ ਰੁਪਏ ਦੇਣ ਦਾ ਐਲਾਨ
ਅਜੀਤ ਡੈਸਕ
05-09-2025