13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੋਨੀਆ ਗਾਂਧੀ ਖ਼ਿਲਾਫ਼ ਪਟੀਸ਼ਨ ਦਾਖ਼ਲ ਕਰ ਕੇ ਜਾਂਚ ਦੀ ਮੰਗ

Ad Position 21
No active advertisement
ਅਜੀਤ ਡੈਸਕ 05-09-2025
ਨਵੀਂ ਦਿੱਲੀ, 4 ਸਤੰਬਰ (ਏਜੰਸੀ)- ਕਾਂਗਰਸੀ ਆਗੂ ਸੋਨੀਆ ਗਾਂਧੀ ਖਿਲਾਫ਼ ਮੰਗਲਵਾਰ ਨੂੰ ਪਟੀਸ਼ਨ ਦਾਇਰ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ | ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦਾ ਨਾਂਅ ਭਾਰਤੀ ਨਾਗਰਿਕ ਬਣਨ ਤੋਂ ਤਿੰਨ ਸਾਲ ਪਹਿਲਾਂ ਹੀ ਵੋਟਰ ਸੂਚੀ 'ਚ ਸ਼ਾਮਿਲ ਕੀਤਾ ਗਿਆ ਸੀ | ਪਟੀਸ਼ਨ ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ ਵੈਭਵ ਚੌਰਾਸੀਆ ਦੇ ਸਾਹਮਣੇ ਧਾਰਾ 175 (4) (ਜਾਂਚ ਦਾ ਆਦੇਸ਼ ਦੇਣ ਦੀ ਮੈਜਿਸਟ੍ਰੇਟ ਦੀ ਸ਼ਕਤੀ) ਤਹਿਤ ਦਾਇਰ ਕੀਤੀ ਗਈ ਹੈ | ਪਟੀਸ਼ਨ 'ਚ ਪੁਲਿਸ ਨੂੰ ਇਸ ਦੋਸ਼ ਦੀ ਜਾਂਚ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਸੋਨੀਆ ਗਾਂਧੀ 1983 'ਚ ਭਾਰਤੀ ਨਾਗਰਿਕ ਬਣੀ ਪਰ ਉਸ ਦਾ ਨਾਂਅ 1980 ਦੀ ਵੋਟਰ ਸੂਚੀ 'ਚ ਦਰਜ ਸੀ | ਸ਼ਿਕਾਇਤਕਰਤਾ ਵਿਕਾਸ ਤਿ੍ਪਾਠੀ ਵਲੋਂ ਸੀਨੀਅਰ ਵਕੀਲ ਪਵਨ ਨਾਰੰਗ ਨੇ ਦਲੀਲ ਦਿੱਤੀ ਕਿ ਕੁਝ ਦਸਤਾਵੇਜ਼ਾਂ ਅਨੁਸਾਰ ਸਪੱਸ਼ਟ ਹੈ ਕਿ ਸੋਨੀਆ ਨੇ 30 ਅਪ੍ਰੈਲ 1983 ਨੂੰ ਭਾਰਤ ਦੀ ਨਾਗਰਿਕਤਾ ਲਈ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਾਂਅ 1980 'ਚ ਨਵੀਂ ਦਿੱਲੀ ਚੋਣ ਹਲਕੇ ਦੀ ਵੋਟਰ ਸੂਚੀ 'ਚ ਸ਼ਾਮਿਲ ਸੀ, ਜਿਸ ਨੂੰ 1982 'ਚ ਹਟਾ ਦਿੱਤਾ ਗਿਆ ਸੀ | 1983 'ਚ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਦੇ ਬਾਅਦ ਇਸ ਨੂੰ ਮੁੜ ਦਰਜ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. 2.0 ਦੀ ਉਡੀਕ ਅਜੇ ਬਾਕੀ-ਕਾਂਗਰਸ ਅਗਲੀ ਖ਼ਬਰ ਦੇਸ਼ ਦੇ 47 ਫ਼ੀਸਦੀ ਮੰਤਰੀਆਂ ਖ਼ਿਲਾਫ਼ ਅਪਰਾਧਕ ਮਾਮਲੇ ਦਰਜ-ਏ.ਡੀ.ਆਰ. <br/>
Ad Position 24