13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

'ਆਪ' ਦੇ ਸੰਸਦ ਮੈਂਬਰਾਂ ਵਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 05-09-2025
ਚੰਡੀਗੜ੍ਹ, 4 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ 'ਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ 'ਆਪ' ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ ਕੀਤਾ ਹੈ | ਇਸ ਦੇ ਨਾਲ 'ਆਪ' ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਜਾ ਕੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਪਣੇ ਅਖਤਿਆਰੀ ਫੰਡਾਂ 'ਚੋਂ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ | ਇਸੇ ਤਰ੍ਹਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਨਾਲ ਹੀ ਰਾਹਤ ਕਾਰਜਾਂ ਲਈ ਆਪਣੇ ਅਖਤਿਆਰੀ ਫੰਡਾਂ 'ਚੋਂ 3.60 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ | ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨਿਰੰਤਰ ਕਈ ਦਿਨਾਂ ਤੋਂ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਰਾਹਤ ਕਾਰਜ ਚਲਾ ਰਹੇ ਹਨ, ਉਥੇ ਨਾਲ ਹੀ ਆਪਣੇ ਅਖਤਿਆਰੀ ਫੰਡਾਂ 'ਚੋਂ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ | ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਫੰਡ 'ਚੋਂ ਮੋਬਾਈਲ ਟੈਂਕਰਾਂ ਤੇ ਫੌਗਿੰਗ ਮਸ਼ੀਨਾਂ ਲਈ 30 ਲੱਖ ਰੁਪਏ ਜਾਰੀ ਕੀਤੇ ਹਨ | ਇਸ ਤੋਂ ਇਲਾਵਾ ਫਿਰੋਜ਼ਪੁਰ ਲਈ 17.32 ਲੱਖ ਦੀਆਂ ਤਿੰਨ ਕਿਸ਼ਤੀਆਂ, ਕਪੂਰਥਲਾ ਲਈ ਦੋ ਅਤੇ ਗੁਰਦਾਸਪੁਰ ਲਈ ਇਕ ਕਿਸ਼ਤੀ ਲਈ ਫੰਡ ਜਾਰੀ ਕੀਤੇ | ਚਾਰ ਕਿਸਤੀਆਂ ਜਲੰਧਰ ਲਈ ਐਲਾਨੀਆਂ | ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਐਮ.ਪੀ. ਲੈਂਡ ਫੰਡ 'ਚੋਂ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ | ਇਹ ਰਾਸੀ ਜ਼ਿਲ੍ਹੇ ਦੇ ਵੱਖ-ਵੱਖ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਖਰਚ ਕੀਤੀ ਜਾਵੇਗੀ | ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਜੋ ਅੰਮਿ੍ਤਸਰ ਦੇ ਅਜਨਾਲਾ ਖੇਤਰ 'ਚ ਰਾਹਤ ਕਾਰਜਾਂ 'ਚ ਜੁਟੇ ਹੋਏ ਹਨ, ਨੇ ਜ਼ਿਲ੍ਹਾ ਪ੍ਰਸ਼ਾਸਨ ਅੰਮਿ੍ਤਸਰ ਨੂੰ ਆਪਣੇ ਅਖਤਿਆਰੀ ਫੰਡ 'ਚੋਂ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਰਾਜ ਸਭਾ ਮੈਂਬਰ ਡਾ. ਅਸੋਕ ਕੁਮਾਰ ਮਿੱਤਲ ਨੇ ਆਪਣੇ ਅਖਤਿਆਰੀ ਫੰਡ 'ਚੋਂ ਅੰਮਿ੍ਤਸਰ ਲਈ 20 ਲੱਖ ਰੁਪਏ ਜਾਰੀ ਕੀਤੇ ਹਨ | ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਨਵਾਂਸ਼ਹਿਰ ਜ਼ਿਲੇ੍ਹ ਦੇ ਬੇਲਾ ਤਾਜੋਵਾਲ ਵਿਖੇ ਸਤਲੁਜ ਦਰਿਆ ਦੇ ਕਿਨਾਰਿਆਂ ਦਾ ਜਾਇਜਾ ਲੈਣ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਨਵਾਗਾਓ 'ਚੋਂ ਲੰਘਦੀ ਪਟਿਆਲਾ ਕੀ ਰਾਓ ਵਲੋਂ ਸੜਕ ਨੂੰ ਲਗਾਏ ਗਏ ਖੋਰੇ ਦਾ ਵੀ ਜਾਇਜ਼ਾ ਲਿਆ ਗਿਆ | ਕੰਗ ਨੇ ਬੇਲਾ ਤਾਜੋਵਾਲ ਵਿਖੇ ਸਥਿਤ ਸਤਲੁਜ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਐਮ.ਪੀ. ਲੈਂਡ ਫੰਡ 'ਚੋਂ 20 ਲੱਖ ਰੁਪਏ ਤੁਰੰਤ ਜਾਰੀ ਕਰ ਦਿੱਤੇ ਹਨ |

Ad Position 22
No active advertisement
ਪਿਛਲੀ ਖ਼ਬਰ ਦਰਿਆਵਾਂ ਦੇ ਮਜ਼ਬੂਤ ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਸਰਕਾਰ-ਕਟਾਰੂਚੱਕ ਅਗਲੀ ਖ਼ਬਰ ਆਦਮਪੁਰ ਤੋਂ ਗਾਜ਼ੀਆਬਾਦ ਉਡਾਣਾਂ ਅੱਜ ਵੀ ਰੱਦ
Ad Position 24