18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਜੀਠੀਆ ਨੂੰ ਨਿਆਇਕ ਹਿਰਾਸਤ ਸਮਾਪਤ ਹੋਣ 'ਤੇ ਅੱਜ ਮੁਹਾਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼ <br/>

Ad Position 21
No active advertisement
ਅਜੀਤ ਡੈਸਕ 06-09-2025
ਐੱਸ. ਏ. ਐੱਸ. ਨਗਰ, 5 ਸਤੰਬਰ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਉਪਰੰਤ ਉਸ ਨੂੰ ਸਨਿਚਰਵਾਰ ਨੂੰ ਮੁਹਾਲੀ ਦੀ ਅਦਾਲਤ ਵਿਖੇ ਪੇਸ਼ ਕੀਤਾ ਜਾਵੇਗਾ | ਦੱਸ ਦਈਏ ਕਿ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਦੋਸ਼ ਪੱਤਰ ਦਾਖ਼ਲ ਕੀਤੇ ਜਾਣ ਤੋਂ ਬਾਅਦ ਮਾਮਲਾ ਅਹਿਮ ਪੜਾਅ 'ਤੇ ਪੁੱਜ ਚੁੱਕਾ ਹੈ | ਇਸ ਮਾਮਲੇ ਸੰਬੰਧੀ ਬਚਾਅ ਧਿਰ ਦੇ ਵਕੀਲ ਐੱਚ. ਐੱਸ. ਧਨੋਆ ਨੇ ਕਿਹਾ ਕਿ ਅਕਸਰ ਜਦੋਂ ਅਦਾਲਤ ਵਿਚ ਕਿਸੇ ਵਿਅਕਤੀ ਵਿਰੁੱਧ ਦੋਸ਼ ਪੱਤਰ ਦਾਇਰ ਕੀਤਾ ਜਾਂਦਾ ਹੈ ਤਾਂ ਉਸ ਦੀ ਕਾਪੀ ਸਪਲਾਈ ਲਈ ਸੀ. ਆਰ. ਪੀ. ਸੀ. ਦੀ ਧਾਰਾ 207 ਅਤੇ ਬੀ. ਐੱਨ. ਐੱਸ. ਐੱਸ. ਦੀ ਧਾਰਾ 230 ਤਹਿਤ ਨਿੱਜੀ ਤੌਰ 'ਤੇ ਉਕਤ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਦਿਆ ਚਲਾਨ ਦੀ ਕਾਪੀ ਸੌਂਪੀ ਜਾਂਦੀ ਹੈ, ਪ੍ਰੰਤੂ ਇਕ ਹਾਈ-ਪ੍ਰੋਫਾਈਲ ਕੇਸ ਹੋਣ ਕਾਰਨ ਸ਼ਾਇਦ ਅਜਿਹਾ ਨਾ ਕੀਤਾ ਜਾਵੇ ਅਤੇ ਬਚਾਅ ਧਿਰ ਨੂੰ ਪੈੱਨ ਡਰਾਈਵ ਵਿਚ ਚਲਾਨ ਦੀ ਕਾਪੀ ਸਪਲਾਈ ਕਰਨ ਕਾਰਨ ਮਜੀਠੀਆ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ ਕੀਤਾ ਜਾਵੇਗਾ | ਇਸ ਦੇ ਨਾਲ ਹੀ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਸਮੇਤ ਬਾਕੀ ਮਾਮਲਿਆਂ 'ਤੇ ਮੁਹਾਲੀ ਅਦਾਲਤ ਵਿਖੇ ਸੁਣਵਾਈ ਅੱਜ ਕੀਤੀ ਜਾਵੇਗੀ | ਜਾਣਕਾਰੀ ਅਨੁਸਾਰ ਅਦਾਲਤ ਵਲੋਂ ਬੈਰਕ ਬਦਲੀ ਸੰਬੰਧੀ ਅਰਜ਼ੀ 'ਤੇ ਫ਼ੈਸਲਾ ਸੁਣਾਇਆ ਜਾਣਾ ਹੈ, ਜਦਕਿ ਪਿਛਲੀ ਸੁਣਵਾਈ ਦੌਰਾਨ ਇਹ ਫ਼ੈਸਲਾ ਜੇਲ੍ਹ ਤੋਂ ਰਿਪੋਰਟ ਨਾ ਆਉਣ ਕਾਰਨ ਟਲ ਗਿਆ ਸੀ ਅਤੇ ਅਦਾਲਤ ਵਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਨੂੰ ਤਾਜ਼ਾ ਰਿਪੋਰਟ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਸਨ | ਜੇਕਰ ਕਾਨੂੰਨੀ ਮਾਹਿਰਾਂ ਦੀ ਮੰਨੀਏ ਤਾਂ ਬਿਕਰਮ ਸਿੰਘ ਮਜੀਠੀਆ ਦਾ ਜੇਲ੍ਹ ਮੈਨਿਉਲ ਅਨੁਸਾਰ ਸੰਤਰੀ ਸ਼੍ਰੇਣੀ ਅਧੀਨ ਆਉਣਾ ਇਹ ਮੌਜੂਦਾ ਸਰਕਾਰ 'ਤੇ ਨਿਰਭਰ ਕਰਦਾ ਹੈ, ਕਿਉਂਕਿ ਮਜੀਠੀਆ ਦੀ ਸੁਰੱਖਿਆ ਨੂੰ ਪਹਿਲਾਂ ਹੀ 'ਆਪ' ਸਰਕਾਰ ਨੇ ਜ਼ੈੱਡ ਸ਼੍ਰੇਣੀ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤਾ ਸੀ, ਜਿਸ ਕਾਰਨ ਤਕਨੀਕੀ ਗਰਾਊਾਡਾਂ ਦੇ ਆਧਾਰ 'ਤੇ ਮਜੀਠੀਆ ਨੂੰ ਰਾਹਤ ਦੇਣਾ ਅਦਾਲਤ ਦੇ ਹੱਥ-ਵੱਸ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 1902 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ-43 ਮੌਤਾਂ <br/> ਅਗਲੀ ਖ਼ਬਰ 8 ਸਤੰਬਰ ਤੋਂ 60 ਵਾਰਡਾਂ 'ਚ ਸਫਾਈ ਦਾ ਨਵਾਂ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ-ਮੇਅਰ ਕੁੰਦਨ ਗੋਗੀਆ
Ad Position 24