18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰਾਜਪਾਲ ਨੇ ਰੈੱਡ ਕਰਾਸ ਸੁਸਾਇਟੀ ਪੰਜਾਬ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੇ 9 ਟਰੱਕ ਕੀਤੇ ਰਵਾਨਾ <br/>

Ad Position 21
No active advertisement
ਅਜੀਤ ਡੈਸਕ 06-09-2025
ਚੰਡੀਗੜ੍ਹ, 5 ਸਤੰਬਰ (ਸੰਦੀਪ ਕੁਮਾਰ ਮਾਹਨਾ)–ਹੜ੍ਹ ਪ੍ਰਭਾਵਿਤ ਲੋਕਾਂ ਲਈ ਰੈੱਡ ਕਰਾਸ ਸੁਸਾਇਟੀ ਪੰਜਾਬ ਵਲੋਂ ਰਾਹਤ ਸਮਗਰੀ ਦੇ 9 ਟਰੱਕਾਂ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਰਾਜ ਭਵਨ ਚੰਡੀਗੜ੍ਹ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਹ ਟਰੱਕ ਫਿਰੋਜ਼ਪੁਰ, ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਰੋਪੜ, ਲੁਧਿਆਣਾ, ਮਲੇਰਕੋਟਲਾ ਤੇ ਜਲੰਧਰ ਭੇਜੇ ਗਏ ਹਨ | ਇਹ ਸਮਗਰੀ ਜ਼ਿਲ੍ਹਾ ਰੈੱਡ ਕਰਾਸ ਇਕਾਈਆਂ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ | ਰਾਹਤ ਵਿਚ ਪਰਿਵਾਰਕ ਤੰਬੂ, ਤਰਪਾਲਾਂ, ਰਸੋਈ ਦਾ ਸਾਮਾਨ, ਕੰਬਲ, ਸੈਨੇਟਰੀ ਪੈਡ, ਰਾਸ਼ਨ, ਸਾਬਣ ਆਦਿ ਸਮੇਤ 7 ਹਜ਼ਾਰ ਘਰੇਲੂ ਕਿੱਟਾਂ ਸ਼ਾਮਿਲ ਹਨ | ਇਸ ਤੋਂ ਇਲਾਵਾ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ 100 ਟਨ ਪਸ਼ੂ ਚਾਰਾ ਵੀ ਭੇਜਿਆ ਗਿਆ ਹੈ | ਰਾਜਪਾਲ ਕਟਾਰੀਆ ਨੇ ਕਿਹਾ ਕਿ ਹੜ੍ਹ ਵਰਗੀਆਂ ਆਫ਼ਤਾਂ 'ਚ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪਹੁੰਚਾਉਣਾ ਹਰ ਕਿਸੇ ਦਾ ਨੈਤਿਕ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾਂ ਮੁਸ਼ਕਲ ਘੜੀਆਂ ਵਿਚ ਇਕ-ਦੂਜੇ ਦਾ ਸਾਥ ਦਿੰਦੇ ਆਏ ਹਨ | ਅੱਜ ਵੀ ਸਾਨੂੰ ਇੱਕਜੁੱਟ ਹੋ ਕੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਚੰਡੀਗੜ੍ਹ ਰੈੱਡ ਕਰਾਸ ਵਲੋਂ ਅੰਮਿ੍ਤਸਰ ਜ਼ਿਲ੍ਹੇ ਲਈ 2 ਟਰੱਕ ਰਾਹਤ ਸਮੱਗਰੀ ਭੇਜੇ ਗਏ ਸਨ, ਜਿਨ੍ਹਾਂ 'ਚ 500 ਘਰੇਲੂ ਕਿੱਟਾਂ, ਸੈਨੇਟਰੀ ਪੈਡ ਕਿੱਟਾਂ ਤੇ 500 ਯੂਨਿਟ ਭਾਂਡੇ ਸ਼ਾਮਿਲ ਸਨ | ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਚੰਡੀਗੜ੍ਹ ਨਿਸ਼ਾਂਤ ਕੁਮਾਰ ਯਾਦਵ, ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਕਰਕੇ 7000 ਬਿਜਲੀ ਦੇ ਖੰਭਿਆਂ, 2300 ਟਰਾਂਸਫਾਰਮਰਾਂ ਨੂੰ ਪੁੱਜਾ ਨੁਕਸਾਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ
Ad Position 24