18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੰਤ ਭੂਰੀ ਵਾਲਿਆਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੀਵਾਨ ਹਾਲ ਦਾ ਨਵੀਨੀਕਰਨ ਤੇ ਰੰਗ ਰੋਗਨ ਦੀ ਸੇਵਾ ਆਰੰਭ <br/>

Ad Position 21
No active advertisement
ਅਜੀਤ ਡੈਸਕ 06-09-2025
ਅਨੰਦਪੁਰ ਸਾਹਿਬ, 5 ਸਤੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਉਣ ਲਈ ਸ੍ਰੀ ਦਸਮੇਸ਼ ਦੀਵਾਨ ਹਾਲ ਦਾ ਨਵੀਨੀਕਰਨ ਅਤੇ ਰੰਗ ਰੋਗਨ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਆਪਣੇ ਹੱਥਾਂ ਨਾਲ ਰੰਗ ਕਰਕੇ ਸੇਵਾ ਅਰੰਭ ਕੀਤੀ ਗਈ | ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ, ਜਿਸ ਵਿਚ ਇਮਾਰਤਾਂ ਦਾ ਨਵੀਨੀਕਰਨ, ਰਿਹਾਇਸ਼ ਦੇ ਪ੍ਰਬੰਧਾਂ ਦਾ ਵਿਸਥਾਰ ਅਤੇ ਪਾਰਕਿੰਗ ਦੀ ਵਿਵਸਥਾ ਤੋਂ ਇਲਾਵਾ ਧਾਰਮਿਕ ਦੀਵਾਨ ਸਜਾਉਣ ਲਈ ਰੰਗ-ਰੋਗਨ ਦੇ ਕੰਮ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਹ ਦੀਵਾਨ ਹਾਲ ਦੇ ਨਵੀਨੀਕਰਨ ਤੇ ਰੰਗ ਰੋਗਨ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਮਹਾਂਪੁਰਸ਼ਾਂ ਦਾ ਸੇਵਾ ਦੇ ਖੇਤਰ 'ਚ ਵੱਡਾ ਯੋਗਦਾਨ ਹੈ ਅਤੇ ਉਨ੍ਹਾਂ ਹਮੇਸ਼ਾ ਹੀ ਸ਼ਤਾਬਦੀ ਸਮਾਗਮਾਂ ਅੱਗੇ ਹੋ ਕੇ ਰਿਹਾਇਸ਼ ਤੇ ਲੰਗਰ ਦੇ ਪ੍ਰਬੰਧਾਂ ਵਿਚ ਵੱਡਾ ਸਹਿਯੋਗ ਪਾਇਆ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਰੰਗ ਰੋਗਨ ਦਾ ਇਹ ਕਾਰਜ ਮੁਕੰਮਲ ਹੋ ਜਾਵੇਗਾ | ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਸ੍ਰੀ ਦਸਮੇਸ਼ ਦੀਵਾਨ ਹਾਲ ਨੂੰ ਆਧੁਨਿਕ ਤਰੀਕਿਆਂ ਅਤੇ ਉੱਚ ਗੁਣਵੱਤਾ ਵਾਲੇ ਰੰਗਾਂ ਨਾਲ ਰੰਗ ਕੀਤਾ ਜਾਵੇਗਾ, ਜੋ ਨਾ ਸਿਰਫ਼ ਸੁੰਦਰ ਲੱਗੇਗਾ, ਬਲਕਿ ਮੌਸਮੀ ਪ੍ਰਭਾਵਾਂ ਜਿਵੇਂ ਧੁੱਪ, ਮੀਂਹ ਤੇ ਧੂੜ ਤੋਂ ਬਚਾਅ ਅਤੇ ਲੰਮਾ ਸਮਾਂ ਹਾਲ ਦੀ ਦਿੱਖ ਨੂੰ ਬਰਕਰਾਰ ਰੱਖੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸੁਖਜਿੰਦਰ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਜੇ.ਈ. ਬਲਜਿੰਦਰ ਸਿੰਘ, ਇੰਜ. ਇੰਦਰਜੀਤ ਸਿੰਘ, ਆਰਕੀਟੈਕਟ ਇੰਦਰਬੀਰ ਸਿੰਘ ਵਾਲੀਆ, ਬਾਬਾ ਕਾਲਾ ਸਿੰਘ, ਰਾਮ ਸਿੰਘ ਭਿੰਡਰ, ਸਹਾਇਕ ਮੈਨੇਜਰ ਜਸਬੀਰ ਸਿੰਘ, ਮੈਨੇਜਰ ਤੇਜਿੰਦਰ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਹਰੀ ਸਿੰਘ, ਬਾਬਾ ਰਤਨ ਸਿੰਘ, ਬਾਬਾ ਅਵਤਾਰ ਸਿੰਘ, ਮਨਬੀਰ ਸਿੰਘ ਚੌਹਾਨ, ਬਾਬਾ ਨਾਜਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਰਾਣਾ, ਬਾਬਾ ਕਰਨ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਕਰਨਵੀਰ ਸਿੰਘ, ਬਾਬਾ ਸੁਖਦੇਵ ਸਿੰਘ, ਹਸਨ ਸਿੰਘ, ਪਵਨ ਕੁਮਾਰ, ਗਿਆਨੀ ਤਰਲੋਚਨ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ, ਅੰਮਿ੍ਤਪਾਲ ਸਿੰਘ, ਅਨਮੋਲਪ੍ਰੀਤ ਸਿੰਘ, ਫਰਿਆਦ ਸਿੰਘ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਤੇ ਸੰਜੇ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/> ਅਗਲੀ ਖ਼ਬਰ ਹੜ੍ਹ ਕੁਦਰਤੀ ਨਹੀਂ, ਬਲਕਿ ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਸਿੱਟਾ-ਸਿੱਧੂ
Ad Position 24