ਪਟਿਆਲਾ, 5 ਸਤੰਬਰ (ਮਨਦੀਪ ਸਿੰਘ ਖਰੌੜ)-ਜਬਰ ਜਨਾਹ ਦੇ ਕੇਸ 'ਚ ਫ਼ਰਾਰ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ 'ਤੇ 8 ਸਤੰਬਰ ਨੂੰ ਬਹਿਸ ਹੋਵੇਗੀ | ਉਨ੍ਹਾਂ ਦੀ ਅਰਜ਼ੀ 'ਤੇ ਵਿਧਾਇਕ ਦੇ ਵਕੀਲ ਸਿਮਰਨਪ੍ਰੀਤ ਸੱਗੂ ਵਲੋਂ ਆਪਣਾ ਪੱਖ ਅਦਾਲਤ ਵਿਚ ਪੇਸ਼ ਕੀਤਾ ਗਿਆ ਪਰ ਸ਼ਿਕਾਇਤਕਰਤਾ ਦੇ ਵਕੀਲ ਨੇ ਇਸ ਅਰਜ਼ੀ 'ਤੇ ਬਹਿਸ ਕਰਨ ਲਈ ਅਦਾਲਤ ਤੋਂ ਸੋਮਵਾਰ ਦਾ ਸਮਾਂ ਦੇਣ ਦੀ ਅਪੀਲ ਕੀਤੀ ਸੀ | ਹੁਣ ਇਸ ਅਰਜ਼ੀ 'ਤੇ ਸੋਮਵਾਰ ਨੂੰ ਫ਼ੈਸਲਾ ਆਉਣ ਦੀ ਉਮੀਦ ਹੈ | ਦੂਜੇ ਪਾਸੇ, ਚਾਰ ਦਿਨਾਂ ਤੋਂ ਪਟਿਆਲਾ ਪੁਲਿਸ ਨੂੰ ਲੋੜੀਂਦੇ ਵਿਧਾਇਕ ਪਠਾਣਮਾਜਰਾ ਦੀ ਭਾਲ 'ਚ ਜੁੱਟੀਆਂ ਪੁਲਿਸ ਟੀਮਾਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਪਹੁੰਚ ਗਈਆਂ ਹਨ | ਇਸ ਸੰਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਪਠਾਣਮਾਜਰਾ ਨੂੰ ਗਿ੍ਫ਼ਤਾਰ ਕਰਨ ਲਈ ਉਕਤ ਰਾਜਾਂ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਵਿਚ ਛਾਪੇਮਾਰੀ ਕਰਨ ਲਈ ਗਈਆਂ ਹੋਈਆਂ ਹਨ ਪਰ ਹਾਲੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਵਿਧਾਇਕ ਆਖਿਰ ਕਿਥੇ ਗਿਆ | ਵਿਧਾਇਕ ਨੂੰ ਭਜਾਉਣ ਦੇ ਮਾਮਲੇ 'ਚ ਪਟਿਆਲਾ ਪੁਲਿਸ ਨੇ ਵੱਖ-ਵੱਖ ਰਾਜਾਂ ਗਿ੍ਫ਼ਤਾਰ ਕੀਤੇ ਵਿਅਕਤੀ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ |