18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਦੀ ਸੁੱਖ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ <br/>

Ad Position 21
No active advertisement
ਅਜੀਤ ਡੈਸਕ 06-09-2025
ਅੰਮਿ੍ਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਹੜ੍ਹ ਪ੍ਰਭਾਵਿਤ ਪੰਜਾਬ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਨੇ ਅਰਦਾਸ ਉਪਰੰਤ ਹੁਕਮਨਾਮਾ ਸਰਵਣ ਕਰਵਾਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਰਮਚਾਰੀ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਮੋਹਰੀ ਹੋ ਕੇ ਸੇਵਾਵਾਂ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵਲੋਂ ਜਿਥੇ ਹੜ੍ਹ ਪ੍ਰਭਵਿਤ ਇਲਾਕਿਆਂ ਵਿਚ ਪਹੁੰਚ ਕੇ ਰਾਹਤ ਕਾਰਜ ਕੀਤੇ ਜਾ ਰਹੇ ਹਨ, ਉਥੇ ਹੀ ਆਪਣੀ ਤਨਖ਼ਾਹ ਵਿਚੋਂ ਵੀ ਸਹਾਇਤਾ ਰਾਸ਼ੀ ਵਿਚ ਯੋਗਦਾਨ ਪਾਇਆ ਹੈ | ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਣਜੀਤ ਸਿੰਘ ਕਾਹਲੋਂ, ਹਰਜਾਪ ਸਿੰਘ ਸੁਲਤਾਨਵਿੰਡ, ਅਵਤਾਰ ਸਿੰਘ ਵਣਵਾਲਾ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸ਼ਾਹਬਾਜ਼ ਸਿੰਘ, ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਸੁਖਜਿੰਦਰ ਸਿੰਘ ਤੇ ਜਗਤਾਰ ਸਿੰਘ ਖੋਦੇਬੇਟ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਮਿੱਤਲ ਵਲੋਂ 43 ਹੜ੍ਹ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਲ.ਪੀ.ਯੂ. 'ਚ ਸਥਾਈ ਨੌਕਰੀਆਂ ਦੇਣ ਦਾ ਐਲਾਨ <br/... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਤੇ ਇਲਾਕਾ ਵਾਸੀਆਂ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ
Ad Position 24