18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਅਸ਼ੋਕ ਮਿੱਤਲ ਵਲੋਂ 43 ਹੜ੍ਹ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਲ.ਪੀ.ਯੂ. 'ਚ ਸਥਾਈ ਨੌਕਰੀਆਂ ਦੇਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 06-09-2025
ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਦੇ ਚਾਂਸਲਰ ਅਸ਼ੋਕ ਮਿੱਤਲ ਨੇ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਵਿਚ ਜਾਨ ਗੁਆਉਣ ਵਾਲੇ 43 ਵਿਅਕਤੀਆਂ ਦੇ ਪਰਿਵਾਰਕ ਮੈਂਬਰ ਨੂੰ ਸਥਾਈ ਨੌਕਰੀ ਦੇਣ ਦਾ ਐਲਾਨ ਕੀਤਾ ਹੈ | ਅਸ਼ੋਕ ਮਿੱਤਲ ਨੇ ਇਸ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਇਸ ਦੁੱਖ ਦੀ ਘੜੀ 'ਚ ਇਕੱਲੇ ਨਹੀਂ ਛੱਡਿਆ ਜਾਵੇਗਾ | ਉਨ੍ਹਾ ਕਿਹਾ ਕਿ ਅਸੀਂ ਸਾਰੇ ਪ੍ਰਭਾਵਿਤ ਪਰਿਵਾਰਾਂ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਾਂਗੇ ਪਰ ਮੀਡੀਆ ਰਾਹੀਂ ਮੈਂ ਇਹ ਅਪੀਲ ਵੀ ਕਰਦਾ ਹਾਂ ਕਿ ਜਿਹੜੇ ਪਰਿਵਾਰਾਂ ਨਾਲ ਅਜੇ ਤੱਕ ਸੰਪਰਕ ਨਹੀਂ ਹੋ ਸਕਿਆ, ਉਹ ਆਪ ਅੱਗੇ ਆਉਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਜਿਨ੍ਹਾਂ ਪਰਿਵਾਰਾਂ ਨੇ ਇਸ ਆਫ਼ਤ ਵਿਚ ਆਪਣੇ ਲੋਕ ਅਤੇ ਆਪਣਾ ਰੁਜ਼ਗਾਰ ਦੋਵੇਂ ਗੁਆ ਦਿੱਤੇ ਹਨ, ਉਨ੍ਹਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸੇਵਾਵਾਂ ਨਿਭਾਉਣ 'ਚ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦਾ ਵਿਸ਼ੇਸ਼ ਯੋਗਦਾਨ <br/> ਅਗਲੀ ਖ਼ਬਰ ਪੰਜਾਬ ਦੀ ਸੁੱਖ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ <br/>
Ad Position 24