ਅੰਮਿ੍ਤਸਰ, 5 ਸਤੰਬਰ (ਰੇਸ਼ਮ)-ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇਰ ਰਾਤ ਹਵਾਈ ਰਸਤੇ ਅੰਮਿ੍ਤਸਰ ਪਹੁੰਚੇ, ਜਿਥੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਸੰਬੰਧੀ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਪੰਜਾਬ 'ਚ ਹੜ੍ਹਾਂ ਕਾਰਨ ਹੋਏ ਜਾਨੀ, ਮਾਲੀ ਨੁਕਸਾਨ ਅਤੇ ਲੋਕਾਂ ਦਾ ਹਾਲ ਜਾਨਣ ਲਈ ਉਹ ਸਨਿਚਰਵਾਰ ਨੂੰ ਜ਼ੀਰਾ ਅਤੇ ਐਤਵਾਰ ਨੂੰ ਅਜਨਾਲਾ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਧਰਮਕੋਟ 'ਚ ਲੋਕਾਂ ਨਾਲ ਮੁਲਾਕਾਤ ਕਰਨਗੇ | ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਤੇ ਵਿਧਾਇਕ ਸੁੱਖਬਿੰਦਰ ਸਿੰਘ ਸਰਕਾਰੀਆ, ਸਾਬਕਾ ਮੰਤਰੀ ਤੇ ਵਿਧਾਇਕ ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਪ੍ਰਤਾਪ ਸਿੰਘ ਅਜਨਾਲਾ, ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਇੰਦਰਬੀਰ ਸਿੰਘ ਬੁਲਾਰੀਆ, ਸੁੱਖਪਾਲ ਸਿੰਘ ਭੁੱਲਰ ਤੇ ਹੋਰ ਵੀ ਆਗੂ ਹਾਜ਼ਰ ਸਨ ¢