18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਦੀ ਹਾਈ ਕੋਰਟ ਦੇ ਜੱਜ ਦੀ ਅਗਵਾਈ 'ਚ ਕਮੇਟੀ ਬਣਾ ਕੇ ਜਾਂਚ ਕਰਵਾਈ ਜਾਵੇ-ਰਾਣਾ ਗੁਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 06-09-2025
ਕਪੂਰਥਲਾ, 5 ਸਤੰਬਰ (ਅਮਰਜੀਤ ਕੋਮਲ)-ਪੰਜਾਬ 'ਚ ਆਏ ਹੜ੍ਹ ਨਾਲ ਹੋਈ ਤਬਾਹੀ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਦੀ ਅਗਵਾਈ ਹੇਠ ਜਾਂਚ ਕਮੇਟੀ ਬਣਾਕੇ ਤਬਾਹੀ ਦੇ ਕਾਰਨਾਂ ਦੀ ਜਾਂਚ ਕਰਵਾਈ ਜਾਵੇ | ਇਹ ਗੱਲ ਰਾਣਾ ਗੁਰਜੀਤ ਸਿੰਘ ਸੀਨੀਅਰ ਕਾਂਗਰਸੀ ਆਗੂ ਤੇ ਕਪੂਰਥਲਾ ਹਲਕੇ ਦੇ ਵਿਧਾਇਕ ਨੇ ਇਕ ਕਹੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਨਾਲ ਹੋਏ ਨੁਕਸਾਨ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ, ਕਿਉਂਕਿ ਇਹ ਬੋਰਡ ਭਾਖੜਾ ਡੈਮ ਤੇ ਪੌਂਗ ਡੈਮ ਵਿਚ ਪਾਣੀ ਦੇ ਪ੍ਰਬੰਧਨ ਲਈ ਯੋਜਨਾ ਬਣਾਉਣ ਵਿਚ ਅਸਫ਼ਲ ਰਿਹਾ ਹੈ, ਜਿਸ ਕਾਰਨ ਰਾਜ ਵਿਚ ਹੜ੍ਹ ਦੀ ਸਥਿਤੀ ਗੰਭੀਰ ਹੋਈ ਹੈ | ਕਾਂਗਰਸ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਵਿਚ ਨਕਾਮ ਸਾਬਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਮਾਲਵੇ ਦਾ ਪ੍ਰਸਿੱਧ ਮੇਲਾ ਛਪਾਰ ਸ਼ੁਰੂ <br/> ਅਗਲੀ ਖ਼ਬਰ ਭੁਪੇਸ਼ ਬਘੇਲ ਅੰਮਿ੍ਤਸਰ ਪੁੱਜੇ, ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦÏਰਾ <br/>
Ad Position 24