18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਅਸ਼ਵਨੀ ਸ਼ਰਮਾ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ <br/>

Ad Position 21
No active advertisement
ਅਜੀਤ ਡੈਸਕ 06-09-2025
ਪਠਾਨਕੋਟ, 5 ਸਤੰਬਰ (ਸੰਧੂ)-ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਠਾਨਕੋਟ ਸਥਿਤ ਅਸ਼ਵਨੀ ਸ਼ਰਮਾ ਦੇ ਘਰ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਥੇ ਉਨ੍ਹਾਂ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵੱਡੇ ਭਰਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਹਮੇਸ਼ਾ ਖ਼ੁਸ਼ ਰਹੇ ਤੇ ਸਾਡਾ ਪੰਜਾਬ ਹਮੇਸ਼ਾ ਆਬਾਦ ਰਹੇ | ਉਨ੍ਹਾਂ ਕਿਹਾ ਕਿ ਪੰਜਾਬ ਸਾਡਾ ਪਰਿਵਾਰ ਹੈ | ਇਸ ਨੂੰ ਖ਼ੁਸ਼ਹਾਲ ਰਹਿਣਾ ਚਾਹੀਦਾ ਹੈ ਅਤੇ ਅੱਗੇ ਵਧਣਾ ਚਾਹੀਦਾ ਹੈ, ਅਸੀਂ ਇਸ ਦੇ ਨਾਲ ਹਾਂ | ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪੰਜਾਬ ਦੇ ਨਾਲ ਖੜ੍ਹੇ ਰਹੇ ਹਾਂ ਅਤੇ ਭਵਿੱਖ ਵਿਚ ਵੀ ਖੜ੍ਹੇ ਰਹਾਂਗੇ ਅਤੇ ਜੋ ਵੀ ਸੰਭਵ ਮਦਦ ਹੋਵੇਗੀ, ਉਹ ਜ਼ਰੂਰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਪਾਣੀ ਆਇਆ ਹੈ, ਉਸੇ ਤਰ੍ਹਾਂ ਹਰਿਆਣਾ ਵਿਚ ਘੱਗਰ ਤੇ ਯਮੁਨਾ ਦੇ ਲਾਗਲੇ ਪੈਂਦੇ ਹਰਿਆਣਾ ਦੇ ਪਿੰਡਾਂ ਵਿਚ ਵੀ ਪਾਣੀ ਆਇਆ ਹੈ, ਫ਼ਸਲਾਂ ਖ਼ਰਾਬ ਹੋਈਆਂ ਹਨ | ਉਸ 'ਤੇ ਹਰਿਆਣਾ ਸਰਕਾਰ ਦੀ ਪੂਰੀ ਨਜ਼ਰ ਬਣੀ ਹੋਈ ਹੈ ਤੇ ਹਰਿਆਣਾ ਸਰਕਾਰ ਵਲੋਂ ਹਰਿਆਣਾ ਦੇ ਲੋਕਾਂ ਲਈ ਪਾਣੀ ਨਾਲ ਹੋਏ ਨੁਕਸਾਨ ਸੰਬੰਧੀ ਜਾਣਕਾਰੀ ਦੇਣ ਅਤੇ ਰਜਿਸਟਰੇਸ਼ਨ ਕਰਵਾਉਣ ਲਈ ਇਕ ਪੋਰਟਲ ਵੀ ਸ਼ੁਰੂ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਬਕਾਇਆ ਤੇ ਵਿਸ਼ੇਸ਼ ਰਾਹਤ ਪੈਕੇਜ ਤੁਰੰਤ ਜਾਰੀ ਕਰਨ-ਕੰਗ ਅਗਲੀ ਖ਼ਬਰ ਭਾਰਤ ਨੇ ਨਵਾਰੋ ਦੀਆਂ ਅਪਮਾਨਜਨਕ ਟਿੱਪਣੀਆਂ ਕੀਤੀਆਂ ਰੱਦ <br/>
Ad Position 24