ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)-ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਨੂੰ ਵਿਨਾਸ਼ਕਾਰੀ ਹੜ੍ਹਾਂ ਤੋਂ ਬਚਾਉਣ ਲਈ ਤੁਰੰਤ ਕੇਂਦਰੀ ਦਖਲ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਦੀ ਤੁਰੰਤ ਮਦਦ ਤੋਂ ਬਿਨਾਂ ਪੰਜਾਬ ਦਾ ਪੁਨਰ-ਨਿਰਮਾਣ ਸੰਭਵ ਨਹੀਂ ਹੈ | ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੇਂਦਰੀ ਰਾਹਤ ਪੈਕੇਜ ਤਹਿਤ ਬਿਹਾਰ ਨੂੰ ਦਿੱਤੇ ਗਏ 58,900 ਕਰੋੜ ਅਤੇ ਆਂਧਰਾ ਪ੍ਰਦੇਸ਼ ਨੂੰ ਦਿੱਤੇ ਗਏ 58,000 ਕਰੋੜ ਦੇ ਸਮਾਨ ਪੰਜਾਬ ਨੂੰ ਵੀ ਵਿਸ਼ੇਸ ਰਾਹਤ ਪੈਕੇਜ ਤੁਰੰਤ ਜਾਰੀ ਕੀਤਾ ਜਾਵੇ | ਕੰਗ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ 60,000 ਕਰੋੜ ਤੋਂ ਵੱਧ ਦੇ ਬਕਾਇਆ ਅਜੇ ਤੱਕ ਕੇਂਦਰ ਤੋਂ ਜਾਰੀ ਨਹੀਂ ਹੋਏ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਤੁਰੰਤ ਜਾਰੀ ਕਰਵਾਉਣ |