ਆਸਟੇ੍ਰਲੀਆ 'ਚ ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
ਅਜੀਤ ਡੈਸਕ
06-09-2025
ਸੰਦੌੜ (ਸੰਗਰੂਰ), 5 ਸਤੰਬਰ (ਜਸਵੀਰ ਸਿੰਘ ਜੱਸੀ)-ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਚੱਕ ਸ਼ੇਖੂਪੁਰ ਕਲਾਂ ਦੇ ਨੌਜਵਾਨ ਦੀ ਆਸਟੇ੍ਰਲੀਆ 'ਚ ਇਕ ਸੜਕੀ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਜਗਸੀਰ ਸਿੰਘ ਬੋਪਾਰਾਏ (37) ਦੇ ਚਚੇਰੇ ਭਰਾ ਗੁਰਦੀਪ ਸਿੰਘ ਅਤੇ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਐਡੀਲੇਡ 'ਚ ਜਗਸੀਰ ਸਿੰਘ ਜੋ ਬੜੇ ਚਾਅ ਨਾਲ ਅਗਲੇ ਮਹੀਨੇ ਹੋਣ ਵਾਲੇ ਆਪਣੇ ਵਿਆਹ ਸਮਾਗਮ ਦੀਆਂ ਤਿਆਰੀਆਂ ਕਰ ਰਿਹਾ ਸੀ, ਨੇ ਪੰਜਾਬ ਆਉਣਾ ਸੀ ਪਰ ਉਸ ਦੀ ਐਡਲੇਡ ਦੇ ਉੱਤਰੀ ਹਿੱਸੇ ਵਿਚ ਇਕ ਭਿਆਨਕ ਸੜਕੀ ਹਾਦਸੇ ਵਿਚ ਮੌਤ ਹੋ ਗਈ | ਗੁਰਦੀਪ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਦੀ ਮਿ੍ਤਕ ਦੇਹ ਨੂੰ ਪੰਜਾਬ ਲਿਜਾਉਣ ਦੀ ਥਾਂ ਉਨ੍ਹਾਂ ਦੇ ਮਾਤਾ ਅਤੇ ਉਨ੍ਹਾਂ ਦੇ ਤਾਇਆ ਆਸਟੇ੍ਰਲੀਆ ਜਾ ਰਹੇ ਹਨ ਤਾਂ ਕਿ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ |