22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਨਵੇਂ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸੈਂਟਰ ਖੋਲਿ੍ਹਆ

Ad Position 21
No active advertisement
ਅਜੀਤ ਡੈਸਕ 07-09-2025

ਜਲੰਧਰ, 6 ਸਤੰਬਰ (ਜਸਪਾਲ ਸਿੰਘ)-ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪੀੜਿਤ ਪਰਿਵਾਰਾਂ ਦੀ ਮਦਦ ਕਰਨ ਵਾਸਤੇ ਸੁਲਤਾਨਪੁਰ ਲੋਧੀ 'ਚ ਵਿਸ਼ੇਸ਼ ਸਹਿਯੋਗ ਕੇਂਦਰ ਖੋਲਿ੍ਹਆ ਹੈ | ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਹੜਾਂ ਨਾਲ ਪ੍ਰਭਾਵਿਤ ਹੋਏ ਪਿੰਡਾਂ 'ਚ ਪਾਣੀ ਉਤਰਨ ਤੋਂ ਬਾਅਦ ਆਮ ਜਨਜੀਵਨ ਨੂੰ ਲੀਹ 'ਤੇ ਲਿਆਉਣ ਲਈ ਬਹੁਤ ਵੱਡੀ ਪੱਧਰ 'ਤੇ ਉਪਰਾਲੇ ਕਰਨੇ ਹੋਣਗੇ | ਨਵੇਂ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮੰਤਵ ਨੂੰ ਮੁੱਖ ਰੱਖਦੇ ਹੋਏ ਲੰਮੇ ਸਮੇਂ ਵਾਸਤੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨ ਦੇ ਲਈ ਸਹਿਯੋਗ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ | ਇਹ ਸਹਿਯੋਗ ਕੇਂਦਰ ਦੁਕਾਨ ਨੰਬਰ 77, ਸੁਲਤਾਨਪੁਰ ਲੋਧੀ ਦਾਣਾ ਮੰਡੀ ਵਿਖੇ ਖੋਲਿ੍ਹਆ ਗਿਆ ਹੈ | ਇਸ ਸਹਿਯੋਗ ਕੇਂਦਰ ਤੋਂ ਕੋਈ ਵੀ ਵਿਅਕਤੀ ਆਪਣੀ ਲੋੜ ਮੁਤਾਬਿਕ ਮਦਦ ਪ੍ਰਾਪਤ ਕਰ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੜ੍ਹਾਂ ਦੀ ਸਾਜਿਸ਼ ਬੇਨਕਾਬ ਕਰਵਾਈ ਜਾਵੇ-ਜਥੇਦਾਰ ਹਵਾਰਾ <br/> ਅਗਲੀ ਖ਼ਬਰ ਸਰਦੂਲਗੜ੍ਹ ਤੇ ਚਾਂਦਪੁਰਾ ਬੰਨ੍ਹ•'ਤੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣਾ ਜਾਰੀ
Ad Position 24