22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਦੇ ਹੜ੍ਹਾਂ ਦੀ ਸਾਜਿਸ਼ ਬੇਨਕਾਬ ਕਰਵਾਈ ਜਾਵੇ-ਜਥੇਦਾਰ ਹਵਾਰਾ <br/>

Ad Position 21
No active advertisement
ਅਜੀਤ ਡੈਸਕ 07-09-2025

ਅੰਮਿ੍ਤਸਰ, 6 ਸਤੰਬਰ (ਜਸਵੰਤ ਸਿੰਘ ਜੱਸ)-ਸਰਬੱਤ ਖ਼ਾਲਸਾ ਸੰਮੇਲਨ ਵਲੋਂ ਨਿਯੁਕਤ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਤੇ ਦਿੱਲੀ ਦੀ ਤਿਹਾੜ੍ਹ ਜੇਲ੍ਹ 'ਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਹੜ੍ਹਾਂ ਦੇ ਸੰਕਟ ਨੂੰ ਗੰਭੀਰਤਾ ਨਾਲ ਲਿਆ ਹੈ | ਭਾਈ ਹਵਾਰਾ ਵਲੋਂ ਦਿੱਲੀ ਜੇਲ੍ਹ ਤੋਂ ਭੇਜੇ ਅਤੇ ਭਾਈ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਅਤੇ ਕਮੇਟੀ ਮੈਂਬਰ ਪ੍ਰੋ. ਬਲਜਿੰਦਰ ਸਿੰਘ ਵਲੋਂ ਜਾਰੀ ਬਿਆਨ ਅਨੁਸਾਰ ਜਥੇਦਾਰ ਹਵਾਰਾ ਨੇ ਕਿਹਾ ਹੈ ਪੰਜਾਬ ਦੇ ਮੌਜੂਦਾ ਹੜ੍ਹਾਂ ਦੇ ਸੰਕਟ ਨੂੰ ਕੁਦਰਤ ਦੀ ਮਾਰ ਕਹਿ ਕੇ ਮਸਲੇ ਨੂੰ ਦਫ਼ਨਾ ਕਰ ਦੇਣਾ ਸਿਆਣਪ ਨਹੀਂ, ਇਸਦੇ ਪਿੱਛੇ ਭਾਜਪਾ ਅਤੇ ਆਪ ਦੀ ਸਾਜਿਸ਼ ਨੂੰ ਬੇਨਕਾਬ ਕਰਨ ਲਈ ਵਿਦੇਸ਼ਾਂ 'ਚ ਵੱਸਦੇ ਸਿੱਖਾਂ ਨੂੰ ਅੰਤਰਰਾਸ਼ਟਰੀ ਭਾਈਚਾਰੇ ਨਾਲ ਮਿਲ ਕੇ ਜਾਂਚ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਵੱਡੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਟੀਮਾਂ ਬਣਾ ਕੇ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਵਾਹ ਕੇ ਦੇਣ |

Ad Position 22
No active advertisement
ਪਿਛਲੀ ਖ਼ਬਰ 2 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਅਗਲੀ ਖ਼ਬਰ ਨਵੇਂ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸੈਂਟਰ ਖੋਲਿ੍ਹਆ
Ad Position 24