22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਦੇ ਹਾਲਾਤਾਂ 'ਤੇ ਰੱਖ ਰਹੇ ਨਜ਼ਰ

Ad Position 21
No active advertisement
ਅਜੀਤ ਡੈਸਕ 07-09-2025

ਲਗਾਤਾਰ ਪੰਜਾਬ ਭਾਜਪਾ ਪ੍ਰਧਾਨ ਤੇ ਹੋਰ ਲੀਡਰਸ਼ਿਪ ਤੋਂ ਲਈ ਜਾ ਰਹੀ ਰਿਪੋਰਟ
<br/>
ਚੰਡੀਗੜ੍ਹ, 6 ਸਤੰਬਰ (ਵਿਕਰਮਜੀਤ ਸਿੰਘ ਮਾਨ)-ਕੇਂਦਰ ਦੇ ਉਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਹਾਲਾਤਾਂ 'ਤੇ ਆਪਣੀ ਨਜ਼ਰ ਰੱਖ ਰਹੇ ਹਨ | ਕੇਂਦਰ ਵਲੋਂ ਜਿਥੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੀ ਹੋਰ ਭਾਜਪਾ ਲੀਡਰਸ਼ਿਪ ਤੋਂ ਪੰਜਾਬ ਬਾਰੇ ਰਿਪੋਰਟ ਲਈ ਜਾ ਰਹੀ ਹੈ, ਉਥੇ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਵੀ ਰੋਜ਼ਾਨਾ ਰਿਪੋਰਟ ਦੇਣ ਦੀ ਹਦਾਇਤ ਕੀਤੀ ਗਈ ਦੱਸੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਜਿਥੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਲੋਂ ਵੀ ਪੰਜਾਬ ਲਈ ਰਾਹਤ ਪੈਕੇਜ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਆਪਣੀ ਫੀਡਬੈਕ 'ਚ ਵੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਭਾਜਪਾ ਦੀ ਹੋਰ ਲੀਡਰਸ਼ਿਪ ਨੇ ਪੰਜਾਬ ਨੂੰ ਇਸ ਆਫ਼ਤ ਦੀ ਘੜੀ 'ਚ ਵਿਸ਼ੇਸ਼ ਰਾਹਤ ਪੈਕੇਜ ਦੇਣ ਦੀ ਮੰਗ ਰੱਖੀ ਹੈ | ਦੱਸਿਆ ਜਾ ਰਿਹਾ ਪੰਜਾਬ ਭਾਜਪਾ ਆਗੂਆਂ ਦੀ ਫੀਡਬੈਕ ਅਤੇ ਮੰਗ ਤੋਂ ਬਾਅਦ ਵੀ ਕੇਂਦਰ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ ਦੌਰੇ 'ਤੇ ਭੇਜਿਆ ਸੀ ਅਤੇ ਉਸ ਵੇਲੇ ਵੀ ਪੰਜਾਬ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਇਹੀ ਸੁਨੇਹਿਆਂ ਲਾਕੇ ਭੇਜਿਆ ਕਿ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਜਲਦੀ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਚੌਹਾਨ ਵਲੋਂ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ-ਗੋਇਲ <br/> ਅਗਲੀ ਖ਼ਬਰ 2 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ
Ad Position 24