22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮਨੁੱਖ ਵਲੋਂ ਬਣਾਈ ਆਫ਼ਤ ਨੂੰ ਟਾਲਿਆ ਜਾ ਸਕਦਾ ਸੀ-ਬਘੇਲ <br/>

Ad Position 21
No active advertisement
ਅਜੀਤ ਡੈਸਕ 07-09-2025

ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)-ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵਲੋਂ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹੜ੍ਹਾਂ ਤੋਂ ਪ੍ਰਭਾਵਿਤ ਪਿੰਡ ਨਿਹਾਲਾ ਲਵੇਰਾ ਅਤੇ ਨੌ ਬਹਿਰਾਮ ਸ਼ੇਰ ਸਿੰਘ ਦਾ ਦੌਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਹੜ੍ਹਾਂ 'ਤੇ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ ਪਰ ਇਸ ਦੇ ਨਾਲ ਹੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਤੋਂ ਰੋਕਥਾਮ ਅਤੇ ਸਾਵਧਾਨੀ ਦੇ ਉਪਾਅ ਨਾ ਕਰਨ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦਾ | ਉਨ੍ਹਾਂ ਕਿਹਾ ਕਿ ਇਹ ਇਕ ਮਨੁੱਖ ਵਲੋਂ ਬਣਾਈ ਆਫ਼ਤ ਸੀ, ਜਿਸ ਨੂੰ ਟਾਲਿਆ ਜਾ ਸਕਦਾ ਸੀ | ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਆਦਿ ਕਾਂਗਰਸੀ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੀਪਕ ਬਾਲੀ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਗੱਟੀ ਰਾਜੋ ਕੇ ਦਾ ਦੌਰਾ ਅਗਲੀ ਖ਼ਬਰ ਆਦਮਪੁਰ ਤੋਂ ਗਾਜ਼ੀਆਬਾਦ ਜਾਣ ਵਾਲੀ ਉਡਾਣ ਅੱਜ ਵੀ ਰੱਦ
Ad Position 24