22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਦੀਪਕ ਬਾਲੀ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਗੱਟੀ ਰਾਜੋ ਕੇ ਦਾ ਦੌਰਾ

Ad Position 21
No active advertisement
ਅਜੀਤ ਡੈਸਕ 07-09-2025

ਸਲਮਾਨ ਖ਼ਾਨ ਦੀ ਐੱਨ.ਜੀ.ਓ. ਵਲੋਂ ਭੇਜੀਆਂ ਦੋ ਕਿਸ਼ਤੀਆਂ ਕੀਤੀਆਂ ਸਪੁਰਦ
<br/>
ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦਾ ਹਾਲ ਜਾਣਨ ਲਈ ਆਮ ਆਦਮੀ ਪਾਰਟੀ ਜਨਰਲ ਸਕੱਤਰ ਤੇ ਚੇਅਰਮੈਨ ਟੂਰਿਜ਼ਮ ਪੰਜਾਬ ਦੀਪਕ ਬਾਲੀ ਵਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਦੀਪਕ ਬਾਲੀ ਨੇ ਪਿੰਡ ਗੱਟੀ ਰਾਜੋ ਕੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਇਹ ਇਕ ਕੁਦਰਤੀ ਆਫ਼ਤ ਹੈ ਜਿਸ ਦਾ ਸਾਰਿਆਂ ਨੇ ਰਲ ਮਿਲ ਕੇ ਹੀ ਸਾਹਮਣਾ ਕਰਨਾ ਹੈ ਅਤੇ ਇਸ ਅÏਖੀ ਘੜੀ ਵਿਚ ਇਕ-ਦੂਜੇ ਦਾ ਸਾਥ ਦੇਣਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਲਗਾਤਾਰ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪਿੰਡ ਵਾਸੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦਾ ਰਾਹਤ ਕਾਰਜਾਂ ਵਿਚ ਭਰਵਾ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਐਨ.ਜੀ.ਓ. 'ਬੀਂਗ ਹਿਊਮਨ' ਨਾਲ ਗੱਲਬਾਤ ਕੀਤੀ ਸੀ, ਜਿਸ ਲਈ ਉਨ੍ਹਾਂ ਵਲੋਂ ਇਸ ਪਿੰਡ ਲਈ 2 ਕਿਸ਼ਤੀਆਂ ਦੀ ਸੇਵਾ ਭੇਜੀ ਗਈ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਪਾਣੀ ਨਿਕਲਣ ਉਪਰੰਤ ਵੀ ਉਨ੍ਹਾਂ ਵਲੋਂ ਕਈ ਪਿੰਡਾਂ ਨੂੰ ਗੋਦ ਲਿਆ ਜਾਵੇਗਾ ਅਤੇ ਪੂਰੀ ਸਹਾਇਤਾ ਕੀਤੀ ਜਾਵੇਗੀ | ਇਸ ਦੌਰਾਨ ਦੀਪਕ ਬਾਲੀ ਵਲੋਂ ਪਿੰਡ ਦੇ ਲੋਕਾਂ ਨੂੰ ਰਾਸ਼ਨ ਪਾਣੀ ਅਤੇ ਜਾਨਵਰਾਂ ਵਾਸਤੇ ਫੀਡ ਦੀ ਵੀ ਵੰਡ ਕੀਤੀ ਗਈ | ਇਸ ਮੌਕੇ ਦੀਪਕ ਬਾਲੀ ਵਲੋਂ ਉਥੇ ਚੱਲ ਰਹੇ ਰਾਹਤ ਕਾਰਜਾਂ, ਮੈਡੀਕਲ ਕੈਂਪਾਂ ਦਾ ਵੀ ਜਾਇਜ਼ਾ ਲਿਆ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਪ੍ਰਕਾਸ਼ ਸਿੰਘ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਪੀ.ਸੀ.ਐਸ., ਆਰ.ਟੀ.ਓ. ਅਮਨਦੀਪ ਪੀ.ਸੀ.ਐਸ., ਜ਼ਿਲ੍ਹਾ ਭਾਸ਼ਾ ਅਧਿਕਾਰੀ ਡਾ. ਜਗਦੀਪ ਸੰਧੂ ਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲ 'ਤੇ ਰੇਲਿੰਗ ਨਾ ਹੋਣ ਕਾਰਨ ਸਾਈਕਲ ਸਵਾਰ ਭੈਣ-ਭਰਾ ਦੀ ਵੇਈਾ 'ਚ ਡਿਗਣ ਕਾਰਨ ਮੌਤ <br/> ਅਗਲੀ ਖ਼ਬਰ ਮਨੁੱਖ ਵਲੋਂ ਬਣਾਈ ਆਫ਼ਤ ਨੂੰ ਟਾਲਿਆ ਜਾ ਸਕਦਾ ਸੀ-ਬਘੇਲ <br/>
Ad Position 24