22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭੁਪੇਸ਼ ਬਘੇਲ, ਰਾਜਾ ਵੜਿੰਗ ਤੇ ਚੰਨੀ ਵਲੋਂ ਹਰੀਕੇ ਤੇ ਗੋਇੰਦਵਾਲ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 07-09-2025

ਤਰਨ ਤਾਰਨ/ਫਤਿਆਬਾਦ/ਹਰੀਕੇ, 6 ਸਤੰਬਰ (ਹਰਿੰਦਰ ਸਿੰਘ, ਹਰਵਿੰਦਰ ਸਿੰਘ ਧੂੰਦਾ, ਸੰਜੀਵ ਕੁੰਦਰਾ)-ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ 'ਚ ਹੜ੍ਹਾਂ ਨਾਲ ਸੂਬੇ ਦੇ ਮੁੱਖ ਹਿੱਸਿਆਂ 'ਚ ਵੱਡੇ ਪੱਧਰ 'ਤੇ ਜੋ ਤਬਾਹੀ ਹੋਈ ਹੈ, ਜੋ ਮਨੁੱਖ ਦੁਆਰਾ ਬਣਾਈ ਆਫ਼ਤ ਸੀ, ਜਿਸ ਨੂੰ ਸਮੇਂ ਸਿਰ ਕਾਰਵਾਈ ਕਰਨ ਨਾਲ ਵੱਡੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ | ਪੰਜਾਬ ਹੜ੍ਹਾਂ ਨਾਲ ਬੁਰੀ ਤਰ੍ਹਾਂ ਤਬਾਹ ਹੋਇਆ ਹੈ ਅਤੇ ਉਨ੍ਹਾਂ ਨੇ ਰਾਜ ਲਈ ਇਕ ਵਿਆਪਕ ਅਤੇ ਮਹੱਤਵਪੂਰਨ ਹੜ੍ਹ ਰਾਹਤ ਪੈਕੇਜ ਦੀ ਆਪਣੀ ਪਾਰਟੀ ਦੀ ਮੰਗ ਨੂੰ ਦੁਹਰਾਇਆ | ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੰਤਰਿਮ ਰਾਹਤ ਪ੍ਰਦਾਨ ਕਰਨ ਵਿਚ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਦੇਰੀ 'ਤੇ ਵੀ ਅਫ਼ਸੋਸ ਪ੍ਰਗਟ ਕੀਤਾ | ਭੁਪੇਸ਼ ਬਘੇਲ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਪਹੁੰਚੇ ਹੋਏ ਸਨ | ਭੁਪੇਸ਼ ਬਘੇਲ ਨੇ ਕਿਹਾ ਕਿ ਹੜ੍ਹਾਂ 'ਤੇ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ ਪਰ ਇਸ ਦੇ ਨਾਲ ਹੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਤੋਂ ਰੋਕਥਾਮ ਅਤੇ ਸਾਵਧਾਨੀ ਦੇ ਉਪਾਅ ਨਾ ਕਰਨ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦਾ | ਉਨ੍ਹਾਂ ਕਿਹਾ ਕਿ ਸੂਬਾ ਅਤੇ ਕੇਂਦਰ ਦੋਵੇਂ ਸਰਕਾਰਾਂ ਅਜੇ ਵੀ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਦੁਰਦਸ਼ਾ ਪ੍ਰਤੀ ਉਦਾਸੀਨ ਜਾਪਦੀਆਂ ਹਨ, ਜਦੋਂਕਿ ਸੂਬਾ ਪ੍ਰਸ਼ਾਸਨ ਢਹਿ-ਢੇਰੀ ਹੋਣ ਦੇ ਬਰਾਬਰ ਹੈ, ਕੇਂਦਰ ਸਰਕਾਰ ਵੀ ਬਹੁਤ ਅਸੰਵੇਦਨਸ਼ੀਲ ਅਤੇ ਉਦਾਸੀਨ ਰਹੀ ਹੈ | ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਤੁਰੰਤ ਰਾਹਤ ਪੈਕੇਜ ਪ੍ਰਦਾਨ ਕਰਨ ਵਿਚ ਅਸਾਧਾਰਨ ਦੇਰੀ 'ਤੇ ਸਵਾਲ ਉਠਾਇਆ | ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ | ਇਸ ਮੌਕੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ 2 ਲੱਖ ਰੁਪਏ ਦੀ ਨਗਦ ਰਾਸ਼ੀ ਅਤੇ ਪਸ਼ੂਆਂ ਲਈ 200 ਬੋਰੀਆਂ ਫੀਡ ਮੌਕੇ 'ਤੇ ਹੀ ਦਿੱਤੀ ਗਈ, ਜਦਕਿ ਧੁੱਸੀ ਬੰਨ੍ਹ ਦੇ ਨਜ਼ਦੀਕ ਪੈਂਦੇ ਪਿੰਡ ਦੀਨੇਕੇ ਵਿਖੇ ਵੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਨਗਦ ਰਾਸ਼ੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ-ਚਿੰਤਪੁਰਨੀ ਰੋਡ 'ਤੇ ਮੰਗੂਵਾਲ ਨਜ਼ਦੀਕ ਐਂਬੂਲੈਂਸ ਖੱਡ 'ਚ ਡਿਗੀ-3 ਮੌਤਾਂ <br/> ਅਗਲੀ ਖ਼ਬਰ ਹਰਿਆਣੇ ਵਲੋਂ ਲਈ ਸਟੇਅ ਕਾਰਨ ਘੱਗਰ ਤੋਂ ਵਰਿ੍ਹਆਂ ਤੋਂ ਪੈਦਾ ਹੋਏ ਹੜ੍ਹਾਂ ਦੇ ਸੰਤਾਪ ਦਾ ਨਹੀਂ ਹੋ ਰਿਹਾ ਹੱਲ
Ad Position 24