22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭਵਿੱਖ 'ਚ ਹੜ੍ਹ ਵਰਗੀਆਂ ਤਬਾਹੀਆਂ ਤੋਂ ਬਚਾਅ ਲਈ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ-ਰਾਣਾ ਇੰਦਰ ਪ੍ਰਤਾਪ ਸਿੰਘ

Ad Position 21
No active advertisement
ਅਜੀਤ ਡੈਸਕ 07-09-2025

ਕਪੂਰਥਲਾ, 6 ਸਤੰਬਰ (ਅਮਰਜੀਤ ਕੋਮਲ)-ਸੁਲਤਾਨਪੁਰ ਲੋਧੀ ਹਲਕੇ ਦੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਵਿਚ ਲੱਖਾਂ ਏਕੜ ਕਿਸਾਨਾਂ ਦੀਆਂ ਫ਼ਸਲਾਂ ਹੜ੍ਹ ਦੀ ਮਾਰ ਹੇਠ ਆਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਭਵਿੱਖ ਵਿਚ ਹੜ੍ਹ ਦੀ ਤਬਾਹੀ ਤੋਂ ਬਚਣ ਲਈ ਸਰਬ ਪਾਰਟੀ ਦੀ ਮੀਟਿੰਗ ਬੁਲਾਉਣ, ਜਿਸ ਵਿਚ ਬੀ.ਬੀ.ਐਮ. ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਭਵਿੱਖ 'ਚ ਇਸ ਤਰ੍ਹਾਂ ਦੀਆਂ ਤਬਾਹੀਆਂ ਤੋਂ ਬਚਣ ਲਈ ਸਰਗਰਮ ਵਿਉਂਤਬੰਦੀ ਕੀਤੀ ਜਾ ਸਕੇ | ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਰਿਆਵਾਂ, ਨਹਿਰਾਂ ਤੇ ਕੱਸੀਆਂ ਦੀ ਸਫ਼ਾਈ ਅਤੇ ਧੁੱਸੀ ਬੰਨ੍ਹਾਂ ਦੀ ਮਜ਼ਬੂਤੀ ਦਾ ਕੰਮ ਹੜ੍ਹ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਹੀਂ ਕੀਤਾ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਹੜ੍ਹ ਵਰਗੇ ਭਿਆਨਕ ਮੰਜਰ ਦਾ ਸਾਹਮਣਾ ਕਰਨਾ ਪਿਆ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ ਇਨਾਮ ਰਾਸ਼ੀ 'ਤੇ ਜਾਰੀ ਨਸ਼ੇ ਦੀ ਸ਼ੁੱਧਤਾ ਦੀ ਸ... ਅਗਲੀ ਖ਼ਬਰ ਪੰਜਾਬ ਅੰਦਰ ਆਏ ਹੜ੍ਹ ਲਈ ਰੇਤ ਤੇ ਜ਼ਮੀਨ ਮਾਫ਼ੀਆ ਜ਼ਿੰਮੇਵਾਰ-ਪ੍ਰੋ. ਚੰਦੂਮਾਜਰਾ <br/>
Ad Position 24