26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਦਾ ਸ਼ਹੀਦੀ ਜੋੜ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ <br/>

Ad Position 21
No active advertisement
ਅਜੀਤ ਡੈਸਕ 07-09-2025

ਰਾਜਾਸਾਂਸੀ, 6 ਸਤੰਬਰ (ਹਰਦੀਪ ਸਿੰਘ ਖੀਵਾ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਜ਼ਾਲਮ ਪਾਪੀ ਮੱਸੇ ਰੰਘੜ ਦਾ ਸਿਰ ਵੱਢਣ ਵਾਲੇ ਸਿੱਖ ਕੌਮ ਦੇ ਮਹਾਨ ਸੂਰਬੀਰ ਯੋਧੇ ਬਾਬਾ ਮਹਿਤਾਬ ਭੰਗੂ ਮੀਰਾਂਕੋਟ, ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਤੇ ਬਾਂਹ ਫੜੀ ਦੀ ਲਾਜ ਰੱਖਣ ਅਤੇ ਧਰਮ ਨਿਭਾਉਣ ਵਾਲੇ ਸੂਰਮੇ ਨੰਬਰਦਾਰ ਬਾਬਾ ਨੱਥਾ ਖਹਿਰਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਦੋ ਰੋਜ਼ਾ ਆਰੰਭ ਹੋਇਆ ਧਾਰਮਿਕ ਸ਼ਹੀਦੀ ਜੋੜ ਮੇਲਾ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਅਖੰਡ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਸਜੇ ਹੋਏ ਦੀਵਾਨਾਂ 'ਚ ਗੁਰਦੁਆਰਾ ਭਾਈ ਅਮਰ ਸਿੰਘ ਮੀਰਾਂਕੋਟ ਦੇ ਵਿਦਿਆਰਥੀ ਜਥੇ ਵਲੋਂ ਗੁਰਬਾਣੀ ਦਾ ਕੀਰਤਨ, ਕਵੀਸ਼ਰ ਜਥਾ ਗਿਆਨੀ ਤਰਸੇਮ ਸਿੰਘ ਮੰਡ, ਕਵੀਸ਼ਰ ਗਿਆਨੀ ਮੱਖਣ ਸਿੰਘ ਦਸਮੇਸ਼ ਨਗਰ, ਢਾਡੀ ਜਥਾ ਗਿਆਨੀ ਗੁਰਵਿੰਦਰ ਸਿੰਘ ਅਨਮੋਲ, ਕਵੀਸ਼ਰ ਜਥਾ ਗਿਆਨੀ ਭਗਵੰਤ ਸਿੰਘ ਸੂਰਵਿੰਡ, ਗੁਰਵਿੰਦਰ ਸਿੰਘ ਬੈਂਕਾ, ਢਾਡੀ ਜਥਾ ਗਿਆਨੀ ਜਤਿੰਦਰ ਸਿੰਘ ਨੂਰਪੁਰੀ, ਭਾਈ ਜੁਗਰਾਜ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮਲ੍ਹਾ ਸਾਹਿਬ ਆਦਿ ਦੇ ਜਥਿਆਂ ਵਲੋਂ ਸ਼ਹੀਦੀ ਵਾਰਾਂ, ਕਥਾ ਕੀਰਤਨ ਤੇ ਗੁਰੂ ਜੱਸ ਗਾ ਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੁੱਖ ਗ੍ਰੰਥੀ ਭਾਈ ਕਸ਼ਮੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਅਗਲੀ ਖ਼ਬਰ ਪੰਜਾਬ ਤੇ ਕੇਂਦਰ ਸਰਕਾਰ ਦੋਵੇਂ ਹੀ ਆਪਣੀ ਜ਼ਿੰਮੇਵਾਰੀ ਤੋਂ ਫੇਲ੍ਹ ਹੋ ਚੁੱਕੀਆਂ-ਬਘੇਲ <br/>
Ad Position 24