27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪ੍ਰਧਾਨ ਮੰਤਰੀ ਮੋਦੀ ਵਲੋਂ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਗੱਲਬਾਤ

Ad Position 21
No active advertisement
ਅਜੀਤ ਡੈਸਕ 07-09-2025
ਨਵੀਂ ਦਿੱਲੀ, 6 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸਨਿਚਰਵਾਰ ਨੂੰ ਭਾਰਤ-ਫਰਾਂਸ ਸਬੰਧਾਂ ਦਾ ਸਕਾਰਾਤਮਕ ਮੁਲਾਂਕਣ ਕਰਨ ਦੇ ਨਾਲ-ਨਾਲ ਯੂਕਰੇਨ ਸੰਘਰਸ਼ ਨੂੰ ਜਲਦੀ ਖਤਮ ਕਰਨ ਲਈ ਚੱਲ ਰਹੇ ਯਤਨਾਂ 'ਤੇ ਵਿਚਾਰਾਂ ਕੀਤੀਆਂ | ਦੋਵਾਂ ਨੇਤਾਵਾਂ ਨੇ ਫੋਨ 'ਤੇ ਗੱਲਬਾਤ ਕੀਤੀ ਜੋ ਯੂਕਰੇਨ ਵਿਚ ਯੁੱਧ ਨੂੰ ਖਤਮ ਕਰਨ ਲਈ ਅਮਰੀਕਾ ਦੁਆਰਾ ਕੀਤੀਆਂ ਗਈਆਂ ਤਾਜ਼ਾ ਪਹਿਲਕਦਮੀਆਂ ਦੇ ਵਿਚਕਾਰ ਹੋਈ | ਮੈਕਰੋਨ ਪਿਛਲੇ ਮਹੀਨੇ ਵ੍ਹਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਪਣੇ ਯੂਕਰੇਨੀ ਹਮਰੁਤਬਾ ਵੋਲੋਦੀਮੀਰ ਜ਼ੇਲੇਨਸਕੀ ਨਾਲ ਗੱਲਬਾਤ ਦੌਰਾਨ ਮੌਜੂਦ ਯੂਰਪੀਅਨ ਨੇਤਾਵਾਂ ਵਿਚੋਂ ਇੱਕ ਸੀ |


Ad Position 22
No active advertisement
ਪਿਛਲੀ ਖ਼ਬਰ ਤਿਹਾੜ ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ 'ਤੇ ਹਮਲਾ <br/> ਅਗਲੀ ਖ਼ਬਰ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ 'ਚ ਘੁਡਾਣੀ ਕਲਾਂ ਵਿਖੇ ਬੂਟੇ ਲਗਾਏ
Ad Position 24