27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਤਿਹਾੜ ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ 'ਤੇ ਹਮਲਾ <br/>

Ad Position 21
No active advertisement
ਅਜੀਤ ਡੈਸਕ 07-09-2025

ਨਵੀਂ ਦਿੱਲੀ, 6 ਸਤੰਬਰ (ਜਗਤਾਰ ਸਿੰਘ)-ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਰਾਸ਼ਿਦ ਇੰਜੀਨੀਅਰ 'ਤੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਹਮਲੇ ਕਰ ਦਿੱਤਾ ਗਿਆ¢ ਜਾਣਕਾਰੀ ਮੁਤਾਬਿਕ ਜੇਲ੍ਹ ਵਿਚ ਇੱਕ ਟਰਾਂਸਜੈਂਡਰ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਆਪਣੀ ਬੈਰਕ ਵਿਚ ਸੀ ¢ ਜੇਲ੍ਹ ਅਧਿਕਾਰੀਆਂ ਨੇ ਕਿਹਾ ਕਿ ਰਾਸ਼ਿਦ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਉਹ ਸੁਰੱਖਿਅਤ ਹਨ¢ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਮਲੇ ਤੋਂ ਪਹਿਲਾਂ, ਰਾਸ਼ਿਦ ਤੇ ਟਰਾਂਸਜੈਂਡਰ ਕੈਦੀ ਵਿਚਕਾਰ ਲੰਬੀ ਬਹਿਸ ਹੋਈ ਸੀ ¢ ਮੀਡੀਆ ਰਿਪੋਰਟ ਮੁਤਾਬਿਕ ਰਾਸ਼ਿਦ ਦੀ ਪਾਰਟੀ ਅਵਾਮੀ ਇੱਤੇਹਾਦ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਹਮਲੇ ਦੀ ਨਿੰਦਾ ਕੀਤੀ ਹੈ ਤੇ ਨਾਲ ਹੀ ਇਹ ਦਾਅਵਾ ਵੀ ਕੀਤਾ ਗਿਆ ਹੈ ਕਿ ਇਹ ਜੇਲ੍ਹ ਦੇ ਅੰਦਰ ਰਾਸ਼ਿਦ ਨੂੰ ਮਾਰਨ ਦੀ ਸਾਜ਼ਿਸ਼ ਹੈ ¢ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜੇਲ੍ਹ ਦੇ ਅੰਦਰ ਬਹੁਤ ਸਾਰੇ ਕਸ਼ਮੀਰੀਆਂ 'ਤੇ ਹਮਲਾ ਕੀਤਾ ਗਿਆ ਸੀ ¢ ਹਾਲਾਂਕਿ ਜੇਲ੍ਹ ਅਧਿਕਾਰੀਆਂ ਨੇ ਇਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ ਹੈ ¢ ਦੱਸਣਯੋਗ ਹੈ ਕਿ ਵੱਖਵਾਦੀ ਨੇਤਾ ਰਾਸ਼ਿਦ 2019 ਤੋਂ ਯੂ.ਏ.ਪੀ.ਏ. ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਦੇ ਬੈਰਕ ਨੰਬਰ 3 ਵਿਚ ਬੰਦ ਹੈ ¢

Ad Position 22
No active advertisement
ਪਿਛਲੀ ਖ਼ਬਰ ਆਮਦਨ ਟੈਕਸ ਰਾਹਤ ਤੇ ਜੀ.ਐਸ.ਟੀ. ਸੁਧਾਰ ਨਾਲ ਅਰਥਵਿਵਸਥਾ ਨੂੰ ਮਿਲੇਗੀ ਰਫ਼ਤਾਰ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਗੱਲਬਾਤ
Ad Position 24