ਸ੍ਰੀਨਗਰ, 6 ਸਤੰਬਰ (ਪੀ. ਟੀ. ਆਈ.)-ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੁਆਰਾ ਭਾਰੀ ਮੀਂਹ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਅਨੰਤਨਾਗ ਜ਼ਿਲੇ੍ਹ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦÏਰਾ ਕੀਤਾ¢ ਉਨ੍ਹਾਂ ਦੇ ਨਾਲ ਕੈਬਨਿਟ ਸਹਿਯੋਗੀ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਿਲ ਸਨ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲ ਦੇ ਤੋਰ ਤੇ ਮੁੜ ਵਸੇਬੇ ਅਤੇ ਬਹਾਲੀ ਦੇ ਯਤਨਾਂ ਨੂੰ ਅਹਿਮੀਅਤ ਦੇਣ ਦੇ ਹੁਕਮ ਦਿੱਤੇ, ਇਹ ਯਕੀਨੀ ਬਣਾਉਂਦੇ ਹੋਏ ਕਿ ਜ਼ਰੂਰੀ ਸਪਲਾਈ ਪ੍ਰਭਾਵਿਤ ਖੇਤਰਾਂ ਤੱਕ ਜਲਦੀ ਤੋਂ ਜਲਦੀ ਪਹੁੰਚੇ | ਜੰਮੂ-ਕਸ਼ਮੀਰ ਸਰਕਾਰ, ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਮਾਮੂਲੀ ਸੱਟਾਂ ਵਾਲੇ ਨੂੰ 50,000 ਰੁਪਏ, ਪੂਰੀ ਤਰਾਂ ਨੁਕਸਾਨੀਆਂ ਗਈਆਂ ਇਮਾਰਤਾਂ ਲਈ 1 ਲੱਖ ਰੁਪਏ, ਬੁਰੀ ਤਰਾਂ ਨੁਕਸਾਨੀਆਂ ਗਈਆਂ ਇਮਾਰਤਾਂ ਲਈ 50,000 ਰੁਪਏ ਅਤੇ ਅੰਸ਼ਿਕ ਤÏਰ ਤੇ ਨੁਕਸਾਨੀਆਂ ਗਈਆਂ ਇਮਾਰਤਾਂ ਲਈ 25,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ¢ ਇਸ ਤੋਂ ਇਲਾਵਾ, ਅਬਦੁੱਲਾ ਨੇ ਹੜ੍ਹਾਂ ਤੋਂ ਬਾਅਦ ਦੀ ਸਥਿਤੀਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਦੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਲਈ ਡਾਕ ਬੰਗਲਾ ਵਿਖੇ ਜ਼ਿਲੇ੍ਹ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ |
ਮੁੱਖ ਮੰਤਰੀ ਅਬਦੁੱਲਾ ਵਲੋਂ ਅਨੰਤਨਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/>
ਅਜੀਤ ਡੈਸਕ
07-09-2025