ਵੱਡੇ ਭਰਾ ਦੀ ਪਹਿਲਾਂ ਹੀ ਨਸ਼ੇ ਕਾਰਨ ਹੋ ਚੁੱਕੀ ਹੈ ਮੌਤ
<br/>
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਦੋ ਭਰਾਵਾਂ ਦੀ ਇਕੋ ਸਮੇਂ ਮੌਤ ਹੋ ਜਾਣ ਦੀ ਖ਼ਬਰ ਹੈ | ਰਣਜੀਤ ਕੌਰ ਪਤਨੀ ਲਖਬੀਰ ਸਿੰਘ ਵਾਸੀ ਜਾਮਾਰਾਏ ਨੇ ਦੱਸਿਆ ਕਿ ਬੀਤੀ ਰਾਤ ਨਜ਼ਦੀਕੀ ਪਿੰਡ ਤੁੜਾਂ ਤੋਂ ਕੋਈ ਵਿਅਕਤੀ ਉਨ੍ਹਾਂ ਦੇ ਲੜਕਿਆਂ ਗੁਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਨੂੰ ਨਸ਼ਾ ਦੇ ਕੇ ਗਿਆ ਸੀ | ਸ਼ਾਇਦ ਉਸ ਦੇ ਪੁੱਤਰਾਂ ਨੇ ਨਸ਼ੇ ਦਾ ਜ਼ਿਆਦਾ ਸੇਵਨ ਕਰ ਲਿਆ ਅਤੇ ਉਨ੍ਹਾਂ ਦੋਵਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ | ਰਣਜੀਤ ਕੌਰ ਨੇ ਦੱਸਿਆ ਕਿ ਉਸ ਦੇ ਵੱਡੇ ਲੜਕੇ ਦੀ ਪਹਿਲਾਂ ਹੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ | ਉਸ ਨੇ ਦੱਸਿਆ ਕਿ ਵੱਡੇ ਲੜਕੇ ਦੀਆਂ ਦੋ ਲੜਕੀਆਂ ਹਨ, ਜਦੋਂਕਿ ਉਸ ਦਾ ਪਤੀ ਲਖਬੀਰ ਸਿੰਘ ਫ਼ੌਜ ਵਿਚੋਂ ਸੇਵਾ ਮੁਕਤ ਹੈ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ | ਔਰਤਾਂ ਅਤੇ ਬੰਦੇ ਨਸ਼ਾ ਵੇਚਣ ਵਿਚ ਲੱਗੇ ਹੋਏ ਹਨ ਅਤੇ ਉਨ੍ਹਾਂ ਨੂੰ ਫੜ੍ਹਨ ਵਾਲਾ ਕੋਈ ਨਹੀਂ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੁਲਿਸ ਕਿਸੇ ਨਸ਼ਾ ਵੇਚਣ ਵਾਲੇ ਨੂੰ ਫੜ ਵੀ ਲੈਂਦੀ ਹੈ ਤਾਂ ਪਿੰਡ ਦੇ ਮੁਹਤਬਰ ਵਿਅਕਤੀ ਉਸ ਨੂੰ ਛੁਡਵਾ ਲਿਆਉਂਦੇ ਹਨ |
ਨਸ਼ੇ ਦੀ ਓਵਰਡੋਜ਼ ਨਾਲ ਸਕੇ ਭਰਾਵਾਂ ਦੀ ਮੌਤ
ਅਜੀਤ ਡੈਸਕ
08-09-2025