ਜਲੰਧਰ 7 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜ਼ਬਰਨ ਵਸੂਲੀ ਦੇ ਮਾਮਲੇ 'ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ 'ਚ ਗਿ੍ਫ਼ਤਾਰ ਕਰਕੇ ਜੇਲ੍ਹ ਤੋਂ ਲਿਆਂਦੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦਾ ਅੱਜ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਵਲੋਂ ਅਦਾਲਤ ਚ ਪੇਸ਼ ਕੀਤਾ ਗਿਆ, ਜਿਥੇ ਡਿਊਟੀ ਜੱਜ ਨੇ ਉਨ੍ਹਾਂ ਦੇ ਰਿਮਾਂਡ 'ਚ ਤਿੰਨ ਦਿਨ ਦਾ ਹੋਰ ਵਾਧਾ ਕੀਤੇ ਜਾਣ ਦਾ ਹੁਕਮ ਦਿੱਤਾ ਹੈ¢ ਪੁਲਿਸ ਵਲੋਂ ਮਾਮਲੇ ਸੰਬੰਧੀ ਪੁੱਛਗਿੱਛ ਲਈ ਉਨ੍ਹਾਂ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਤਿੰਨ ਦਿਨ ਦਾ ਹੋਰ ਰਿਮਾਂਡ ਦਿੱਤੇ ਜਾਣ ਦਾ ਹੁਕਮ ਦਿੱਤਾ ਹੈ¢ ਰਮਨ ਅਰੋੜਾ ਵਲੋਂ ਉਨ੍ਹਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਤੇ ਨਵੀਨ ਚੱਡਾ ਅਦਾਲਤ 'ਚ ਪੇਸ਼ ਹੋਏ |
ਰਮਨ ਅਰੋੜਾ ਦੇ ਪੁਲਿਸ ਰਿਮਾਂਡ 'ਚ 3 ਦਿਨ ਦਾ ਵਾਧਾ
ਅਜੀਤ ਡੈਸਕ
08-09-2025